Homeਦੇਸ਼ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਵਿੱਚ ਦਾਖਲ, ਸੈਰ ਦੌਰਾਨ ਹੋਏ ਬੇਹੋਸ਼

ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਵਿੱਚ ਦਾਖਲ, ਸੈਰ ਦੌਰਾਨ ਹੋਏ ਬੇਹੋਸ਼

ਨਵੀਂ ਦਿੱਲੀ: ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੁੱਧਵਾਰ ਸਵੇਰੇ ਸਿਹਤ ਵਿਗੜਨ ਤੋਂ ਬਾਅਦ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ, ਉਹ ਸਵੇਰ ਦੀ ਸੈਰ ਕਰਦੇ ਸਮੇਂ ਅਚਾਨਕ ਬੇਹੋਸ਼ ਹੋ ਗਏ ਅਤੇ ਕੁਝ ਮਿੰਟਾਂ ਤੱਕ ਹੋਸ਼ ਵਿੱਚ ਨਹੀਂ ਆਏ।

ਰਿਪੋਰਟ ਅਨੁਸਾਰ, ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਪਹਿਲਾਂ ਪੀਸੀਆਰ ਗੱਡੀ ਰਾਹੀਂ ਘਰ ਲੈ ਗਏ। ਬਾਅਦ ਵਿੱਚ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਏਮਜ਼ ਪਹੁੰਚਾਇਆ ਗਿਆ। ਘਰ ਵਿੱਚ ਆਈਐਲਬੀਐਸ ਦੀ ਮੈਡੀਕਲ ਟੀਮ ਅਤੇ ਏਮਜ਼ ਦੇ ਡਾਕਟਰ ਸੰਦੀਪ ਸੇਠ ਨੇ ਵੀ ਉਨ੍ਹਾਂ ਦੀ ਜਾਂਚ ਕੀਤੀ ਸੀ।

75 ਸਾਲਾ ਧਨਖੜ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਸੈਂਟਰ ਵਿੱਚ ਦਾਖਲ ਕੀਤਾ ਗਿਆ ਹੈ। ਉਹ ਕਾਰਡੀਓਲਾਜੀ ਵਿਭਾਗ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ। ਹਾਲਾਂਕਿ, ਉਨ੍ਹਾਂ ਦੀ ਮੌਜੂਦਾ ਸਿਹਤ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਏਮਜ਼ ਪ੍ਰਸ਼ਾਸਨ ਵੱਲੋਂ ਵੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਧਨਖੜ ਨੇ ਅਗਸਤ 2022 ਤੋਂ ਜੁਲਾਈ 2025 ਵਿੱਚ ਅਸਤੀਫ਼ਾ ਦੇਣ ਤੱਕ ਭਾਰਤ ਦੇ 14ਵੇਂ ਉਪ-ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਮਾਰਚ 2025 ਵਿੱਚ ਵੀ ਉਨ੍ਹਾਂ ਨੂੰ ਚੱਕਰ ਆਉਣ ਅਤੇ ਛਾਤੀ ਵਿੱਚ ਜਕੜਨ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਡਾਕਟਰਾਂ ਨੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਕੇ ਸਟੈਂਟ ਪਾਇਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments