Homeਪੰਜਾਬਪੰਜਾਬ ਦੇ ਸ਼ਹਿਰਾਂ ਦੀ ਬਦਲੇਗੀ ਨੁਹਾਰ! ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਹੋਵੇਗਾ...

ਪੰਜਾਬ ਦੇ ਸ਼ਹਿਰਾਂ ਦੀ ਬਦਲੇਗੀ ਨੁਹਾਰ! ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਹੋਵੇਗਾ ਲਾਗੂ

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਵੱਛ ਸਰਵੇਖਣ 2025-26 ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰ ਵਜੋਂ ਆਪਣੀ ਪਛਾਣ ਬਣਾਈ ਹੈ। ਹੁਣ ਇਸ ਸ਼ਹਿਰ ਵਿੱਚ ਅਪਣਾਏ ਗਏ ਸਫ਼ਾਈ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਵਿੱਚ ਕੀਤੇ ਗਏ ਵਿਸ਼ੇਸ਼ ਸਫ਼ਾਈ ਪ੍ਰਬੰਧ ਅਤੇ ਸੁਚੱਜੀ ਵਿਵਸਥਾ ਇਸ ਪ੍ਰਾਪਤੀ ਦਾ ਅਹਿਮ ਆਧਾਰ ਬਣੇ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਨੂੰ ਸਫ਼ਾਈ ਪੱਖੋਂ ਆਦਰਸ਼ ਸ਼ਹਿਰਾਂ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ।

1300 ਤੋਂ ਵੱਧ ਕੂੜੇ ਦੇ ਡੰਪਾਂ ਦੀ ਕਰਵਾਈ ਸਫ਼ਾਈ

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿੱਚ 2,000 ਤੋਂ ਵੱਧ ਕੂੜੇ ਦੇ ਡੰਪਿੰਗ ਸਥਾਨਾਂ ਦੀ ਪਛਾਣ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 1,300 ਤੋਂ ਵੱਧ ਥਾਵਾਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਨੂੰ ਹੱਲ ਕਰਨ ਲਈ ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ। ਇਸ ਨਾਲ ਕੂੜੇ ਦੀ ਸਹੀ ਸੰਭਾਲ ਅਤੇ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

GPS ਰਾਹੀਂ ਹੋਵੇਗੀ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ

ਹਰਜੋਤ ਬੈਂਸ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ GPS ਆਧਾਰਿਤ ਆਧੁਨਿਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਰਾਹੀਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਸ਼ਹਿਰ ਦੀ ਸਮੁੱਚੀ ਸਫ਼ਾਈ ਵਿਵਸਥਾ ‘ਤੇ ਰੀਅਲ ਟਾਈਮ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸੁਚੱਜੇ ਪ੍ਰਬੰਧਾਂ ਨੂੰ ਹੋਰਨਾਂ ਸ਼ਹਿਰਾਂ ਵਿੱਚ ਵੀ ਅਪਣਾਉਣ ਦਾ ਟੀਚਾ ਹੈ, ਤਾਂ ਜੋ ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments