Homeਪੰਜਾਬਜਲੰਧਰ ਪਹੁੰਚੇ ਹਰਿਆਣਾ CM ਦਾ ਐਲਾਨ

ਜਲੰਧਰ ਪਹੁੰਚੇ ਹਰਿਆਣਾ CM ਦਾ ਐਲਾਨ

ਜਲੰਧਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ। ਇੱਥੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਲਈ ਕਈ ਵੱਡੇ ਐਲਾਨ ਕੀਤੇ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਵੀ ਕੀਤੇ।

ਨਾਇਬ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾਵੇਗਾ। ਉਨ੍ਹਾਂ ਮੁਤਾਬਕ, ਇਹ ਸਹੂਲਤ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ ਜਿਨ੍ਹਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੱਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਵੀ ਭਾਜਪਾ ਸਰਕਾਰ ਵੱਲੋਂ ਇਸੇ ਕੀਮਤ ‘ਤੇ ਸਿਲੰਡਰ ਦਿੱਤਾ ਜਾ ਰਿਹਾ ਹੈ।

ਔਰਤਾਂ ਨੂੰ 2100 ਰੁਪਏ ਦੇਣ ਦਾ ਵੀ ਵਾਅਦਾ

ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਲਈ ਆਉਣ ਵਾਲਾ ਸਮਾਂ ਤਬਦੀਲੀ ਦਾ ਸਮਾਂ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਵੀ ਕਹੀ।

ਹਰਿਆਣਾ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਦੌਰਾਨ ਸੂਬੇ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਨੂੰ ਬਿਨਾਂ ਸਿਫ਼ਾਰਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਆਯੁਸ਼ਮਾਨ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਦਾ ਵੀ ਜ਼ਿਕਰ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments