ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਏ.ਐਸ.ਆਈ. ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਏ.ਐਸ.ਆਈ. ਦੀ ਪਛਾਣ ਜੋਗਿੰਦਰ ਸਿੰਘ ਵਾਸੀ ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਜਦੋਂ ਉਹ ਆਪਣੀ ਡਿਊਟੀ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਉਸ ਨੇ ਆਪਣਾ ਪਿਸਤੌਲ ਸਾਫ਼ ਕਰਨਾ ਸ਼ੁਰੂ ਕਰ ਦਿੱਤਾ, ਇਸੇ ਦੌਰਾਨ ਉਸ ਦੇ ਪਿਸਤੌਲ ‘ਚੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੇ ਸਿਰ ਨੇੜੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਪੂਰੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।










