Homeਯੂਪੀ ਖ਼ਬਰਾਂਉੱਤਰ ਪ੍ਰਦੇਸ਼ ’ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ; 4 ਨੌਜਵਾਨਾਂ ਦੀ ਮੌਤ

ਉੱਤਰ ਪ੍ਰਦੇਸ਼ ’ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ; 4 ਨੌਜਵਾਨਾਂ ਦੀ ਮੌਤ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਕਾਰ ਸਵਾਰ ਚਾਰੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਪੁਲਿਸ ਸੁਪਰਡੈਂਟ ਈਰਜ ਰਾਜਾ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਨਗਰਾ ਥਾਣਾ ਖੇਤਰ ਦੇ ਨੇਛੁਆਡੀਹ ਨੇੜੇ ਵਾਪਰਿਆ। ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਗੋਲੂ ਠਾਕੁਰ (21), ਕੁਨਾਲ ਪਾਸਵਾਨ (24), ਧਨੰਜੇ ਪਟੇਲ (26) ਅਤੇ ਅਭਿਸ਼ੇਕ ਪਟੇਲ (27) ਵਜੋਂ ਹੋਈ ਹੈ। ਚਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਮਊ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਅਨੁਸਾਰ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments