Homeਪੰਜਾਬਫਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ

ਫਾਜ਼ਿਲਕਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ

ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਬਹਕ ਖ਼ਾਸ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਵਿਆਹ ਸਮਾਗਮ ਤੋਂ ਖੁਸ਼ੀਆਂ ਮਨਾਉਣ ਤੋਂ ਬਾਅਦ ਘਰ ਪਰਤ ਰਹੇ ਇੱਕ ਪਰਿਵਾਰ ਦੀ ਕਰੂਜ਼ਰ ਗੱਡੀ ਦੀ ਪਿਕਅੱਪ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ 3 ਮਾਸੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਪਿੰਡ ਟਿਵਾਣਾ ਦਾ ਇੱਕ ਪਰਿਵਾਰ ਕਰੀਬ 13 ਮੈਂਬਰਾਂ ਸਮੇਤ ਕਰੂਜ਼ਰ ਗੱਡੀ ਵਿੱਚ ਸਵਾਰ ਹੋ ਕੇ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਸਮਾਗਮ ਤੋਂ ਵਾਪਸ ਪਰਤਦੇ ਸਮੇਂ ਜਦੋਂ ਉਹ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਬਹਕ ਖ਼ਾਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਪਿਕਅੱਪ ਨਾਲ ਭਿਆਨਕ ਟੱਕਰ ਹੋ ਗਈ।

ਹਾਦਸੇ ਸਬੰਧੀ ਮ੍ਰਿਤਕਾਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਟੱਕਰ ਕਾਰਨ ਕਰੂਜ਼ਰ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਬੱਚੇ, ਇੱਕ ਮਹਿਲਾ ਅਤੇ ਗੱਡੀ ਦੇ ਡਰਾਈਵਰ ਦੀ ਮੌਤ ਹੋ ਗਈ। ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਉਸ ਦਾ ਭਤੀਜਾ ਅਤੇ ਭਤੀਜੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਗੱਡੀ ਵਿੱਚ ਸਵਾਰ ਹੋਰ ਕਈ ਮੈਂਬਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮੌਕੇ ‘ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਆਤਮਾਰਾਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਹਾਈਵੇਅ ‘ਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਸਬੰਧਤ ਥਾਣੇ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments