Homeਪੰਜਾਬਮਾਛੀਵਾੜਾ ’ਚ ਭਿਆਨਕ ਹਾਦਸਾ, ਹੱਸਦੇ-ਖੇਡਦੇ ਪਰਿਵਾਰ ’ਚ ਪਸਰਿਆ ਮਾਤਮ

ਮਾਛੀਵਾੜਾ ’ਚ ਭਿਆਨਕ ਹਾਦਸਾ, ਹੱਸਦੇ-ਖੇਡਦੇ ਪਰਿਵਾਰ ’ਚ ਪਸਰਿਆ ਮਾਤਮ

ਮਾਛੀਵਾੜਾ ਸਾਹਿਬ: ਮਾਛੀਵਾੜਾ ਵਿੱਚ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਰਣਜੋਤ ਸਿੰਘ ਵਾਸੀ ਪਿੰਡ ਜੀਵਨਪੁਰ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਮਾਛੀਵਾੜਾ ਥਾਣੇ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਵਾਹਨ ਨੂੰ ਸਿੱਧੀ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਰਣਜੋਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਮਾਛੀਵਾੜਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੱਗੇ ਰੈਫਰ ਕਰ ਦਿੱਤਾ।

ਇਸ ਤੋਂ ਬਾਅਦ ਰਣਜੋਤ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਣਜੋਤ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਨੌਕਰੀ ਕਰਦੇ ਹਨ। ਇਕਲੌਤੇ ਪੁੱਤਰ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 12ਵੀਂ ਜਮਾਤ ਵਿੱਚ ਪੜ੍ਹਦੇ ਰਣਜੋਤ ਦੀ ਮੌਤ ਨਾਲ ਉਸ ਦੇ ਸਹਿਪਾਠੀਆਂ ਅਤੇ ਅਧਿਆਪਕਾਂ ਵਿੱਚ ਵੀ ਸੋਗ ਹੈ।

ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਸਵਾਰਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉੱਥੇ ਹੀ, ਘਟਨਾ ਸਥਾਨ ’ਤੇ ਮੌਜੂਦ ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਮੋਟਰਸਾਈਕਲ ਸਵਾਰ ਨਸ਼ੇ ਦੀ ਹਾਲਤ ਵਿੱਚ ਲੱਗ ਰਹੇ ਸਨ। ਹਾਲਾਂਕਿ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments