Homeਪੰਜਾਬਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਮੁੱਖ ਸਕੱਤਰ ਖ਼ਿਲਾਫ਼ ਅਪਰਾਧਿਕ ਹੱਤਕ ਦੀ ਕਾਰਵਾਈ ’ਤੇ ਲਗਾਈ ਗਈ ਰੋਕ ਦਾ DA ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ’ਤੇ ਕੋਈ ਅਸਰ ਨਹੀਂ ਪਵੇਗਾ।

ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ DA ਦੀ ਅਦਾਇਗੀ ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।

1 ਦਸੰਬਰ ਨੂੰ ਸੁਪਰੀਮ ਕੋਰਟ ’ਚ ਸਰਕਾਰ ਰੱਖੇਗੀ ਆਪਣਾ ਪੱਖ

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ 1 ਦਸੰਬਰ ਨੂੰ ਹੋਣੀ ਹੈ। ਇਸ ਦੌਰਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਬਕਾਏ ਦੀ ਅਦਾਇਗੀ ਸਬੰਧੀ ਆਪਣਾ ਪ੍ਰਸਤਾਵ ਅਤੇ ਯੋਜਨਾ ਪੇਸ਼ ਕਰੇਗੀ।

ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ

ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਤੈਅ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੁਪਰੀਮ ਕੋਰਟ ਵਿੱਚ ਹੋਈ ਕਾਰਵਾਈ ਅਤੇ DA ਦੇ ਬਕਾਏ ਦੀ ਅਦਾਇਗੀ ਲਈ ਤਿਆਰ ਕੀਤੀ ਜਾ ਰਹੀ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦੇਵੇ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 7 ਦਸੰਬਰ ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments