Homeਦੇਸ਼ਉੱਤਰਾਖੰਡ ’ਚ ਭੂਚਾਲ ਦੇ ਦੋ ਝਟਕੇ, ਚਮੋਲੀ ’ਚ 4.1 ਰਹੀ ਤੀਬਰਤਾ

ਉੱਤਰਾਖੰਡ ’ਚ ਭੂਚਾਲ ਦੇ ਦੋ ਝਟਕੇ, ਚਮੋਲੀ ’ਚ 4.1 ਰਹੀ ਤੀਬਰਤਾ

ਦੇਹਰਾਦੂਨ: ਉੱਤਰਾਖੰਡ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ ਚਮੋਲੀ ਜ਼ਿਲ੍ਹੇ ਵਿੱਚ ਧਰਤੀ ਕੰਬਣ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਪਿਛਲੇ ਕੁਝ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੂਚਾਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਦੀ ਚਿੰਤਾ ਵਧੀ ਹੋਈ ਹੈ।

ਭੂਚਾਲ ਦੀ ਤੀਬਰਤਾ 4.1, 10 ਕਿਲੋਮੀਟਰ ਸੀ ਡੂੰਘਾਈ

ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਪਹਿਲਾ ਭੂਚਾਲ ਸਵੇਰੇ 10 ਵੱਜ ਕੇ 21 ਮਿੰਟ ’ਤੇ ਦਰਜ ਕੀਤਾ ਗਿਆ। ਰਿਕਟਰ ਸਕੇਲ ’ਤੇ ਇਸ ਦੀ ਤੀਬਰਤਾ 4.1 ਮਾਪੀ ਗਈ ਅਤੇ ਇਸ ਦਾ ਕੇਂਦਰ ਚਮੋਲੀ ਜ਼ਿਲ੍ਹੇ ਵਿੱਚ ਸੀ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ।

ਇਸ ਤੋਂ ਬਾਅਦ ਸਵੇਰੇ 10 ਵੱਜ ਕੇ 52 ਮਿੰਟ ’ਤੇ ਉਸੇ ਇਲਾਕੇ ਵਿੱਚ 2.8 ਤੀਬਰਤਾ ਦਾ ਇੱਕ ਹੋਰ ਭੂਚਾਲ ਦਰਜ ਕੀਤਾ ਗਿਆ, ਜਿਸ ਦੀ ਡੂੰਘਾਈ 5 ਕਿਲੋਮੀਟਰ ਸੀ। ਅਧਿਕਾਰੀਆਂ ਅਨੁਸਾਰ ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments