Homeਹਰਿਆਣਾਹਰਿਆਣਾ 'ਚ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ESIC ਇੰਸਪੈਕਟਰ ਕਾਬੂ

ਹਰਿਆਣਾ ‘ਚ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ESIC ਇੰਸਪੈਕਟਰ ਕਾਬੂ

ਹਿਸਾਰ: ਹਰਿਆਣਾ ਦੇ ਹਿਸਾਰ ਵਿੱਚ ਐਂਟੀ ਕਰੱਪਸ਼ਨ ਬਿਊਰੋ (ACB) ਨੇ ਉਦਯੋਗਿਕ ਖੇਤਰ ਸਥਿਤ ਕਰਮਚਾਰੀ ਰਾਜ ਬੀਮਾ ਨਿਗਮ (ESIC) ਦੇ ਇੰਸਪੈਕਟਰ ਆਨੰਦ ਕੁਮਾਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ, ਮੁਲਜ਼ਮ ਇੰਸਪੈਕਟਰ ਨੇ ਇੱਕ ਸਕੂਲ ਦੇ ਕਰਮਚਾਰੀ ਦੀ ਧੀ ਦੇ ਦਾਖ਼ਲੇ ਦੀ ਤਸਦੀਕ ਕਰਨ ਬਦਲੇ ਕੁੱਲ 40 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਹ ਪਹਿਲਾਂ ਹੀ 10 ਹਜ਼ਾਰ ਰੁਪਏ ਲੈ ਚੁੱਕਾ ਸੀ ਅਤੇ ਹੁਣ ਬਾਕੀ 30 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਦੇ ਆਧਾਰ ‘ਤੇ ACB ਨੇ ਇੰਸਪੈਕਟਰ ਮੁਕੇਸ਼ ਦੀ ਅਗਵਾਈ ਹੇਠ ਇੱਕ ਟੀਮ ਦਾ ਗਠਨ ਕੀਤਾ। ਟੀਮ ਨੇ ਸ਼ਿਕਾਇਤਕਰਤਾ ਨੂੰ ਪਾਊਡਰ ਲਗਾ ਕੇ 30 ਹਜ਼ਾਰ ਰੁਪਏ ਦਿੱਤੇ।

ਜਿਵੇਂ ਹੀ ਸ਼ਿਕਾਇਤਕਰਤਾ ਨੇ ESIC ਦਫ਼ਤਰ ਵਿੱਚ ਮੌਜੂਦ ਇੰਸਪੈਕਟਰ ਆਨੰਦ ਕੁਮਾਰ ਨੂੰ 30 ਹਜ਼ਾਰ ਰੁਪਏ ਦਿੱਤੇ ਤਾਂ ਨੇੜੇ ਹੀ ਮੌਜੂਦ ACB ਦੀ ਟੀਮ ਨੇ ਇਸ਼ਾਰਾ ਮਿਲਦਿਆਂ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ। ACB ਨੇ ਇੰਸਪੈਕਟਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਆਪਣੇ ਨਾਲ ਲੈ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments