Homeਯੂਪੀ ਖ਼ਬਰਾਂCM ਯੋਗੀ ਆਦਿਤਿਆਨਾਥ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦੇਹਾਂਤ

CM ਯੋਗੀ ਆਦਿਤਿਆਨਾਥ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦੇਹਾਂਤ

ਉੱਤਰ ਪ੍ਰਦੇਸ਼ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪਰਿਵਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮਾਤਾ ਸਾਵਿਤਰੀ ਦੇਵੀ ਦਾ ਅੱਜ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਸਥਿਤ ਆਪਣੇ ਜੱਦੀ ਪਿੰਡ ਪੰਚੂਰ ਵਿਖੇ ਆਖ਼ਰੀ ਸਾਹ ਲਏ।

ਪੌੜੀ ਗੜ੍ਹਵਾਲ ਦੇ ਐਸਐਸਪੀ ਸਰਵੇਸ਼ ਪੰਵਾਰ ਨੇ ਸਾਵਿਤਰੀ ਦੇਵੀ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੇ ਸੰਪਰਕ ਵਿੱਚ ਹਨ। ਸਾਵਿਤਰੀ ਦੇਵੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹਰਿਦੁਆਰ ਵਿਖੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਲੰਬੇ ਸਮੇਂ ਤੋਂ ਬਿਮਾਰ ਸਨ ਸਾਵਿਤਰੀ ਦੇਵੀ

ਜਾਣਕਾਰੀ ਮੁਤਾਬਕ, ਯੋਗੀ ਆਦਿਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ੁੱਕਰਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟਾਇਆ।

CM ਧਾਮੀ ਨੇ ਸੋਸ਼ਲ ਮੀਡੀਆ ’ਤੇ ਪ੍ਰਗਟਾਇਆ ਦੁੱਖ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਸਾਵਿਤਰੀ ਦੇਵੀ ਦੇ ਦੇਹਾਂਤ ਨੂੰ ਬੇਹੱਦ ਦੁਖਦਾਈ ਅਤੇ ਦਿਲ ਨੂੰ ਝੰਜੋੜਨ ਵਾਲੀ ਖ਼ਬਰ ਦੱਸਿਆ। ਉਨ੍ਹਾਂ ਕਿਹਾ ਕਿ ਮਾਂ ਦਾ ਪਿਆਰ, ਆਸ਼ੀਰਵਾਦ ਅਤੇ ਮਮਤਾ ਜ਼ਿੰਦਗੀ ਦੀ ਸਭ ਤੋਂ ਅਨਮੋਲ ਦੌਲਤ ਹੁੰਦੀ ਹੈ ਅਤੇ ਉਨ੍ਹਾਂ ਦਾ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਉਨ੍ਹਾਂ ਨੇ ਬਾਬਾ ਕੇਦਾਰ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਯੋਗੀ ਆਦਿਤਿਆਨਾਥ ਸਮੇਤ ਸਮੁੱਚੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਦੇਣ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਜਤਾਇਆ ਦੁੱਖ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਵੀ ਸੋਸ਼ਲ ਮੀਡੀਆ ਰਾਹੀਂ ਸ਼ੋਕ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਅਜਿਹਾ ਦੁੱਖ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਯੋਗੀ ਆਦਿਤਿਆਨਾਥ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਸ਼ਕਤੀ ਦੇਣ ਦੀ ਅਰਦਾਸ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments