Homeਸੰਸਾਰਪੇਰੂ 'ਚ ਭੂਚਾਲ ਦੇ ਤੇਜ਼ ਝਟਕੇ, 6.9 ਤੀਬਰਤਾ ਨਾਲ ਕੰਬੀ ਧਰਤੀ

ਪੇਰੂ ‘ਚ ਭੂਚਾਲ ਦੇ ਤੇਜ਼ ਝਟਕੇ, 6.9 ਤੀਬਰਤਾ ਨਾਲ ਕੰਬੀ ਧਰਤੀ

ਲੀਮਾ: ਦੱਖਣੀ ਅਮਰੀਕੀ ਦੇਸ਼ ਪੇਰੂ ਵਿੱਚ ਭੂਚਾਲ ਦੇ ਤੇਜ਼ ਝਟਕਿਆਂ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਐਂਡੀਜ਼ ਖੇਤਰ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.9 ਮਾਪੀ ਗਈ। ਭੂਚਾਲ ਦੇ ਝਟਕੇ ਰਾਜਧਾਨੀ ਲੀਮਾ ਤੱਕ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਘਬਰਾਏ ਹੋਏ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਸੜਕਾਂ ‘ਤੇ ਆ ਗਏ। ਮੁੱਢਲੀ ਜਾਣਕਾਰੀ ਅਨੁਸਾਰ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ ਹੈ।

ਜਾਣਕਾਰੀ ਮੁਤਾਬਕ ਭੂਚਾਲ ਭਾਰਤੀ ਸਮੇਂ ਅਨੁਸਾਰ ਇਹ ਸ਼ਨੀਵਾਰ 21 ਨਵੰਬਰ (ਯਾਨੀ ਅੱਜ) ਦੀ ਸਵੇਰ ਨੂੰ ਦਰਜ ਕੀਤਾ ਗਿਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਐਂਡੀਜ਼ ਖੇਤਰ ਵਿੱਚ ਜੁਨਿਨ ਤੋਂ ਲਗਭਗ 34 ਕਿਲੋਮੀਟਰ ਉੱਤਰ ਵੱਲ ਸੀ। ਇਸ ਦੀ ਡੂੰਘਾਈ ਧਰਤੀ ਦੇ ਅੰਦਰ ਕਰੀਬ 108 ਕਿਲੋਮੀਟਰ ਦਰਜ ਕੀਤੀ ਗਈ।

ਪੇਰੂ ਦੇ ਜਿਓਫਿਜ਼ੀਕਲ ਇੰਸਟੀਚਿਊਟ ਨੇ ਵੀ ਪੁਸ਼ਟੀ ਕੀਤੀ ਹੈ ਕਿ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਹਾਲਾਂਕਿ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਕਾਫ਼ੀ ਘਬਰਾਹਟ ਦੇਖਣ ਨੂੰ ਮਿਲੀ।

ਦੱਸ ਦੇਈਏ ਕਿ ਪੇਰੂ ਦੁਨੀਆ ਦੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ‘ਰਿੰਗ ਆਫ ਫਾਇਰ’ ਵਿੱਚ ਸਥਿਤ ਹੈ। ਇਹ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਫੈਲਿਆ ਲਗਭਗ 40 ਹਜ਼ਾਰ ਕਿਲੋਮੀਟਰ ਲੰਬਾ ਖੇਤਰ ਹੈ, ਜਿੱਥੇ ਕਈ ਜੁਆਲਾਮੁਖੀ ਅਤੇ ਭੂ-ਗਰਭੀ ਪਲੇਟਾਂ ਦੀਆਂ ਸਰਗਰਮ ਹੱਦਾਂ ਮੌਜੂਦ ਹਨ। ਦੁਨੀਆ ਦੇ ਵੱਡੇ ਭੂਚਾਲਾਂ ਦਾ ਇੱਕ ਵੱਡਾ ਹਿੱਸਾ ਇਸੇ ਖੇਤਰ ਵਿੱਚ ਆਉਂਦਾ ਹੈ।

ਪੇਰੂ ਵਿੱਚ ਇਸ ਤੋਂ ਪਹਿਲਾਂ ਵੀ ਕਈ ਵਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਸੇ ਸਾਲ ਅਗਸਤ ਵਿੱਚ ਐਂਡੀਜ਼ ਖੇਤਰ ਵਿੱਚ 6.7 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਕਾਰਨ ਦੋ ਲੋਕ ਜ਼ਖਮੀ ਹੋਏ ਸਨ ਅਤੇ ਕਈ ਘਰਾਂ, ਸਿਹਤ ਕੇਂਦਰਾਂ ਤੇ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਸੀ।

ਇਸ ਤੋਂ ਇਲਾਵਾ ਜੁਲਾਈ ਵਿੱਚ ਜੁਨਿਨ ਖੇਤਰ ਵਿੱਚ 5.5 ਤੀਬਰਤਾ ਦੇ ਭੂਚਾਲ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਹੋਰ ਜ਼ਖਮੀ ਹੋਏ ਸਨ। ਲਗਾਤਾਰ ਆ ਰਹੇ ਭੂਚਾਲਾਂ ਕਾਰਨ ਇਲਾਕੇ ਵਿੱਚ ਲੋਕਾਂ ਦੀ ਚਿੰਤਾ ਵਧੀ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments