Homeਪੰਜਾਬਪੰਜਾਬ 'ਚ 27 ਨਵੰਬਰ ਦੀ ਰਾਤ 8 ਵਜੇ ਹੋਵੇਗੀ ਬਲੈਕਆਊਟ ਮੌਕ ਡ੍ਰਿੱਲ

ਪੰਜਾਬ ‘ਚ 27 ਨਵੰਬਰ ਦੀ ਰਾਤ 8 ਵਜੇ ਹੋਵੇਗੀ ਬਲੈਕਆਊਟ ਮੌਕ ਡ੍ਰਿੱਲ

ਫ਼ਿਰੋਜ਼ਪੁਰ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (ਮਿਨਿਸਟਰੀ ਆਫ਼ ਹੋਮ ਅਫੇਅਰਜ਼) ਦੀਆਂ ਹਦਾਇਤਾਂ ਅਨੁਸਾਰ 27 ਨਵੰਬਰ 2026 ਨੂੰ ਰਾਤ 8 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’ ਮੌਕ ਡ੍ਰਿੱਲ ਅਭਿਆਸ ਕਰਵਾਇਆ ਜਾ ਰਿਹਾ ਹੈ। ਇਸ ਅਭਿਆਸ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਹਿਮਾਂਸ਼ੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੇ ਹਾਲਾਤਾਂ ਵਿੱਚ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਹਾਊਸਿੰਗ ਬੋਰਡ ਕਾਲੋਨੀ ਦੇ ਨੇੜੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਸਿਟੀ ਵਿਖੇ ਏਅਰ ਰੇਡ/ਬਲੈਕਆਊਟ ਮੌਕ ਅਭਿਆਸ ਕਰਵਾਇਆ ਜਾਵੇਗਾ।

ਕਮਿਸ਼ਨਰ ਹਿਮਾਂਸ਼ੂ ਨੇ ਦੱਸਿਆ ਕਿ ਇਹ ਮੌਕ ਡ੍ਰਿੱਲ ‘ਏਅਰ ਰੇਡ ਵਾਰਨਿੰਗ’ (ਹਵਾਈ ਹਮਲੇ ਦੀ ਚੇਤਾਵਨੀ) ਦੇ ਸਾਇਰਨ ਨਾਲ ਸ਼ੁਰੂ ਹੋਵੇਗੀ। ਇਹ ਸਾਇਰਨ 2 ਮਿੰਟ ਤੱਕ ਹਾਈ-ਲੋਅ ਪਿੱਚ ‘ਤੇ ਵੱਜੇਗਾ। ਸਾਇਰਨ ਵੱਜਦੇ ਹੀ ਹਾਊਸਿੰਗ ਬੋਰਡ ਕਾਲੋਨੀ ਦੇ ਨੇੜੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਸਿਟੀ ਵਿੱਚ ਪੂਰੀ ਤਰ੍ਹਾਂ ਬਲੈਕਆਊਟ ਕਰ ਦਿੱਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਲੈਕਆਊਟ ਦੌਰਾਨ ਸਬੰਧਤ ਇਲਾਕਿਆਂ ਦੇ ਲੋਕ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ, ਜਦਕਿ ਹਸਪਤਾਲ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ।

ਅਭਿਆਸ ਦੇ ਅੰਤ ਵਿੱਚ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ, ਜਿਸ ਲਈ 2 ਮਿੰਟ ਤੱਕ ਲਗਾਤਾਰ ਹਾਈ ਪਿੱਚ ‘ਤੇ ਸਾਇਰਨ ਵਜਾਇਆ ਜਾਵੇਗਾ। ਇਸ ਮੌਕ ਅਭਿਆਸ ਦੌਰਾਨ ਸਿਰਫ਼ ਬਲੈਕਆਊਟ ਹੀ ਨਹੀਂ, ਸਗੋਂ ਵੱਖ-ਵੱਖ ਵਿਭਾਗਾਂ ਵੱਲੋਂ ਕਈ ਰਾਹਤ ਕਾਰਜਾਂ ਦਾ ਵੀ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇੱਕ ਰੁਟੀਨ ਮੌਕ ਡ੍ਰਿੱਲ ਹੈ। ਇਸ ਦਾ ਕਿਸੇ ਵੀ ਤਰ੍ਹਾਂ ਦੇ ਫ਼ੌਜੀ ਆਪ੍ਰੇਸ਼ਨ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments