Homeਪੰਜਾਬਨੈਸ਼ਨਲ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਮਚੀ ਹਫੜਾ-ਦਫੜੀ

ਨੈਸ਼ਨਲ ਹਾਈਵੇਅ ‘ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਮਚੀ ਹਫੜਾ-ਦਫੜੀ

ਜਲੰਧਰ : ਗੁਰਾਇਆ ਨੈਸ਼ਨਲ ਹਾਈਵੇਅ ‘ਤੇ ਟਰੈਕਟਰ-ਟਰਾਲੀ ਨਾਲ ਵਾਪਰੇ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਇੱਕ ਅਣਪਛਾਤੇ ਵਾਹਨ ਨੇ ਅਚਾਨਕ ਆਲੂਆਂ ਦੀਆਂ ਬੋਰੀਆਂ ਨਾਲ ਲੱਦੀ ਸਵਰਾਜ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਜਾ ਟਕਰਾਈ ਅਤੇ ਟਰਾਲੀ ਪਲਟ ਗਈ। ਇਸ ਹਾਦਸੇ ਵਿੱਚ ਆਲੂਆਂ ਦੀਆਂ ਬੋਰੀਆਂ ਨੈਸ਼ਨਲ ਹਾਈਵੇਅ ਦੇ ਅੱਧੇ ਹਿੱਸੇ ਤੋਂ ਲੈ ਕੇ ਸਰਵਿਸ ਲੇਨ ਤੱਕ ਖਿੱਲਰ ਗਈਆਂ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਵਾਹਨ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ। ਉੱਥੇ ਆਲੂਆਂ ਦੀਆਂ ਬੋਰੀਆਂ ਨਾਲ ਭਰੀ ਸਵਰਾਜ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਪਲਟੀ ਹੋਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚਾਲਕ ਨੇ ਦੱਸਿਆ ਕਿ ਇੱਕ ਅਣਪਛਾਤੇ ਵਾਹਨ ਨੇ ਅਚਾਨਕ ਕੱਟ ਮਾਰ ਦਿੱਤਾ, ਜਿਸ ਕਾਰਨ ਉਸ ਨੂੰ ਬ੍ਰੇਕ ਲਗਾਉਣੀ ਪਈ ਅਤੇ ਟਰੈਕਟਰ-ਟਰਾਲੀ ਦਾ ਸੰਤੁਲਨ ਵਿਗੜ ਗਿਆ। ਬੇਕਾਬੂ ਹੋਇਆ ਵਾਹਨ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ।

ਐਸ.ਐਸ.ਐਫ. ਦੇ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ, ਜਿਸ ਤੋਂ ਬਾਅਦ ਹਾਈਵੇਅ ਦੀ ਟੀਮ ਮੌਕੇ ‘ਤੇ ਪਹੁੰਚੀ। ਐਸ.ਐਸ.ਐਫ. ਦੇ ਮੁਲਾਜ਼ਮਾਂ ਦੀ ਮਦਦ ਨਾਲ ਟਰੈਕਟਰ-ਟਰਾਲੀ ਨੂੰ ਸਿੱਧਾ ਕਰਵਾ ਕੇ ਸੜਕ ਤੋਂ ਕਿਨਾਰੇ ਕੀਤਾ ਗਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਲੂਆਂ ਦੀਆਂ ਬੋਰੀਆਂ ਦੂਜੀ ਟਰਾਲੀ ਵਿੱਚ ਲੱਦ ਦਿੱਤੀਆਂ।

ਇਸ ਸਬੰਧੀ ਥਾਣਾ ਗੁਰਾਇਆ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਏ.ਐੱਸ.ਆਈ. ਸੁਰਿੰਦਰ ਮੋਹਨ ਮਾਮਲੇ ਦੀ ਜਾਂਚ ਵਿੱਚ ਜੁਟ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments