ਪੰਜਾਬ : ਪੰਜਾਬ ਵਿੱਚ 24 ਨਵੰਬਰ ਯਾਨੀ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇੱਥੇ ਤੁਹਾਨੂੰ ਦੱਸ ਦੇਈਏ ਕਿ ਪਹਿਲਾਂ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਹੁਣ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।










