Homeਪੰਜਾਬਅਕਾਲੀ ਆਗੂ ਦੀ ਵਧੀਆਂ ਮੁਸ਼ਕਲਾਂ, ਬਿੱਟੂ ਚੱਠਾ ਖ਼ਿਲਾਫ਼ FIR

ਅਕਾਲੀ ਆਗੂ ਦੀ ਵਧੀਆਂ ਮੁਸ਼ਕਲਾਂ, ਬਿੱਟੂ ਚੱਠਾ ਖ਼ਿਲਾਫ਼ FIR

ਪਟਿਆਲਾ: ਨਗਰ ਨਿਗਮ ਚੋਣਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਿਹਾਤੀ ਇੰਚਾਰਜ ਬਿੱਟੂ ਚੱਠਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਟਿਆਲਾ ਪੁਲਿਸ ਨੇ ਸਿਹਤ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਪੱਤਰ ਅਤੇ ਵੀਡੀਓ ਕਲਿੱਪ ਦੇ ਆਧਾਰ ’ਤੇ ਕੀਤੀ ਗਈ ਹੈ।

ਦਰਜ ਐੱਫ.ਆਈ.ਆਰ ਅਨੁਸਾਰ, ਰਾਜ ਚੋਣ ਕਮਿਸ਼ਨ ਨੂੰ ਇੱਕ ਵੀਡੀਓ ਮਿਲੀ ਸੀ, ਜਿਸ ਵਿੱਚ ਬਿੱਟੂ ਚੱਠਾ ਮੀਡੀਆ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਸਕੱਤਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐੱਸਐੱਸਪੀ ਪਟਿਆਲਾ ਨੂੰ ਪੱਤਰ ਭੇਜਿਆ ਸੀ। ਇਸ ਵਿੱਚ ਵੀਡੀਓ ਦੀ ਸੱਚਾਈ ਦੀ ਜਾਂਚ ਕਰਨ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਤੋਂ ਬਾਅਦ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਿਸ ਨੇ ਵੀਡੀਓ ਅਤੇ ਚੋਣ ਕਮਿਸ਼ਨ ਦੇ ਪੱਤਰ ਦੀ ਮੁੱਢਲੀ ਜਾਂਚ ਕੀਤੀ। ਜਾਂਚ ਤੋਂ ਬਾਅਦ ਬਿੱਟੂ ਚੱਠਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments