Homeਪੰਜਾਬਚੰਡੀਗੜ੍ਹ 'ਚ ਪੇਪਰ ਲੀਕ ਰੋਕਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ ‘ਚ ਪੇਪਰ ਲੀਕ ਰੋਕਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਪੇਪਰ ਲੀਕ, ਨਕਲ ਅਤੇ ਹੋਰ ਬੇਨਿਯਮੀਆਂ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਪ੍ਰਸ਼ਾਸਨ ਨੇ ਇਸ ਮਕਸਦ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਪ੍ਰੀਖਿਆਵਾਂ ਦੀ ਨਿਗਰਾਨੀ ਕਰਨ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਸੁਰੱਖਿਅਤ ਬਣਾਉਣ ਲਈ ਕੰਮ ਕਰੇਗੀ।

ਜਾਣਕਾਰੀ ਅਨੁਸਾਰ, ਕਮੇਟੀ ਦੀ ਜ਼ਿੰਮੇਵਾਰੀ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣਾ, ਨਕਲ ਦੀਆਂ ਘਟਨਾਵਾਂ ਨੂੰ ਰੋਕਣਾ ਅਤੇ ਪੇਪਰ ਲੀਕ ਨਾਲ ਜੁੜੇ ਸੰਭਾਵਿਤ ਨੈੱਟਵਰਕ ‘ਤੇ ਨਜ਼ਰ ਰੱਖਣਾ ਹੋਵੇਗੀ। ਇਸ ਤੋਂ ਇਲਾਵਾ ਪ੍ਰੀਖਿਆ ਦੌਰਾਨ ਸਾਹਮਣੇ ਆਉਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂ ਨਾਲ ਤੁਰੰਤ ਨਜਿੱਠਣ ਲਈ ਵੀ ਪ੍ਰਬੰਧ ਕੀਤੇ ਜਾਣਗੇ।

ਕਮੇਟੀ ਵੱਲੋਂ ਹਰੇਕ ਪ੍ਰੀਖਿਆ ਤੋਂ ਲਗਭਗ 15 ਦਿਨ ਪਹਿਲਾਂ ਸੁਰੱਖਿਆ ਅਤੇ ਨਿਗਰਾਨੀ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਯੋਜਨਾ ਵਿੱਚ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ, ਪ੍ਰਬੰਧਕੀ ਤਿਆਰੀਆਂ ਅਤੇ ਸੰਭਾਵਿਤ ਖਤਰਿਆਂ ਨਾਲ ਨਜਿੱਠਣ ਦੇ ਤਰੀਕੇ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਕਿਸੇ ਵੀ ਸ਼ਿਕਾਇਤ ਜਾਂ ਐਮਰਜੈਂਸੀ ਸਥਿਤੀ ‘ਤੇ ਤੁਰੰਤ ਕਾਰਵਾਈ ਕਰਨ ਲਈ ਇੱਕ ਹੌਟਲਾਈਨ ਵੀ ਸਥਾਪਤ ਕੀਤੀ ਜਾਵੇਗੀ। ਇਸ ਰਾਹੀਂ ਪ੍ਰੀਖਿਆ ਨਾਲ ਜੁੜੀਆਂ ਸਮੱਸਿਆਵਾਂ ਅਤੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਈ ਜਾ ਸਕੇਗੀ।

ਪ੍ਰਸ਼ਾਸਨ ਦੇ ਇਸ ਕਦਮ ਦਾ ਉਦੇਸ਼ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਅਤੇ ਵਿਦਿਆਰਥੀਆਂ ਦਾ ਭਰੋਸਾ ਬਣਾਈ ਰੱਖਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments