Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ 'ਚ ਉਪ ਰਾਜਪਾਲ ਦੇ ਨਿਵਾਸ ਤੇ ਪ੍ਰਕਾਸ਼...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ‘ਚ ਉਪ ਰਾਜਪਾਲ ਦੇ ਨਿਵਾਸ ਤੇ ਪ੍ਰਕਾਸ਼ ਪੁਰਵ ਸਮਾਗਮ ‘ਚ ਹੋਏ ਸ਼ਾਮਿਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ਿਆਂ ਨੂੰ ਦੇਸ਼ ਲਈ ਵੱਡੀ ਚੁਣੌਤੀ ਦੱਸਦਿਆਂ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਉਸ ਦੇ ਨਾਲ ਪੂਰੇ ਪਰਿਵਾਰ ਦੇ ਸੁਪਨੇ ਵੀ ਚਕਨਾਚੂਰ ਹੋ ਜਾਂਦੇ ਹਨ। ਹਰ ਨੌਜਵਾਨ ਨੂੰ ਨਸ਼ਾ ਮੁਕਤ ਰਹਿ ਕੇ ਆਪਣੇ ਸੁਪਨੇ ਪੂਰੇ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਯਤਨ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਇਹ ਗੱਲ ਸੋਮਵਾਰ ਨੂੰ ਦਿੱਲੀ ਵਿੱਚ ਉਪ ਰਾਜਪਾਲ ਦੇ ਨਿਵਾਸ ’ਤੇ ਕਰਵਾਏ ਗਏ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਕਹੀ। ਇਸ ਮੌਕੇ ਉਨ੍ਹਾਂ ਸ਼ਬਦ ਕੀਰਤਨ ਵਿੱਚ ਹਿੱਸਾ ਲਿਆ ਅਤੇ ਗੁਰਬਾਣੀ ਦਾ ਸਰਵਣ ਕੀਤਾ।

ਮੋਦੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਪਰਿਵਾਰਾਂ, ਸੰਗਤਾਂ ਅਤੇ ਗੁਰਦੁਆਰਿਆਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਹੀ ਰਸਤਾ ਦਿਖਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਸੰਗਤ ਅਤੇ ਗੁਰਦੁਆਰੇ ਵੀ ਮਿਲ ਕੇ ਨੌਜਵਾਨਾਂ ਨੂੰ ਚੰਗੀ ਦਿਸ਼ਾ ਦੇਣ ਵਿੱਚ ਮਦਦ ਕਰ ਸਕਦੇ ਹਨ।

ਰਿਪੋਰਟ ਮੁਤਾਬਕ, ਪ੍ਰਧਾਨ ਮੰਤਰੀ ਪਹਿਲੀ ਵਾਰ ਦਿੱਲੀ ਵਿੱਚ ਉਪ ਰਾਜਪਾਲ ਦੇ ਨਿਵਾਸ ’ਤੇ ਪਹੁੰਚੇ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਮਨਾਇਆ ਜਾਵੇਗਾ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਇਸ ਸਮਾਗਮ ਵਿੱਚ ਸ਼ਮੂਲੀਅਤ ਨੂੰ ਵੀ ਸਿਆਸੀ ਅਤੇ ਧਾਰਮਿਕ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments