HomeCanadaਕੈਨੇਡਾ 'ਚ ਨਕਾਬਪੋਸ਼ ਲੁਟੇਰਿਆਂ ਦਾ ਪਰਦਾਫਾਸ਼

ਕੈਨੇਡਾ ‘ਚ ਨਕਾਬਪੋਸ਼ ਲੁਟੇਰਿਆਂ ਦਾ ਪਰਦਾਫਾਸ਼

ਕੈਨੇਡਾ: ਕੈਨੇਡਾ ਦੇ ਬਰੈਂਪਟਨ ਅਤੇ ਮਿਸੀਸਾਗਾ ਸ਼ਹਿਰਾਂ ਵਿੱਚ ਰੁਜ਼ਗਾਰ ਏਜੰਸੀਆਂ ਨੂੰ ਨਿਸ਼ਾਨਾ ਬਣਾ ਕੇ ਹਥਿਆਰਬੰਦ ਲੁੱਟਾਂ ਕਰਨ ਦੇ ਮਾਮਲੇ ਵਿੱਚ ਪੀਲ ਰੀਜਨਲ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੁੱਲ 19 ਦੋਸ਼ ਲਗਾਏ ਹਨ। ਜਾਂਚ ਅਨੁਸਾਰ, ਮੁਲਜ਼ਮ ਅਪ੍ਰੈਲ ਤੋਂ ਅਗਸਤ 2026 ਦਰਮਿਆਨ ਕਈ ਵਾਰਦਾਤਾਂ ਵਿੱਚ ਸ਼ਾਮਲ ਰਹੇ।

ਪੀਲ ਰੀਜਨਲ ਪੁਲਿਸ ਵੱਲੋਂ 23 ਨਵੰਬਰ ਨੂੰ ਜਾਰੀ ਜਾਣਕਾਰੀ ਮੁਤਾਬਕ, ਮੁਲਜ਼ਮ ਨਕਾਬ ਪਾ ਕੇ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਰੁਜ਼ਗਾਰ ਏਜੰਸੀਆਂ ਦੇ ਦਫ਼ਤਰਾਂ ਵਿੱਚ ਦਾਖ਼ਲ ਹੁੰਦੇ ਸਨ। ਉੱਥੇ ਮੌਜੂਦ ਕਰਮਚਾਰੀਆਂ ਨੂੰ ਡਰਾ-ਧਮਕਾ ਕੇ ਨਕਦੀ ਅਤੇ ਹੋਰ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਜਾਂਦੇ ਸਨ।

ਪੁਲਿਸ ਅਨੁਸਾਰ, ਲੁਟੇਰਿਆਂ ਨੇ ਮਿਸੀਸਾਗਾ ਅਤੇ ਬਰੈਂਪਟਨ ਦੀਆਂ ਕਈ Employment Agencies ਨੂੰ ਆਪਣਾ ਨਿਸ਼ਾਨਾ ਬਣਾਇਆ। ਵਾਰਦਾਤਾਂ ਦੌਰਾਨ ਨਕਦੀ, ਗਿਫ਼ਟ ਕਾਰਡ, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਾਮਾਨ ਚੋਰੀ ਕੀਤਾ ਗਿਆ।

ਇਨ੍ਹਾਂ ਸਾਰੀਆਂ ਘਟਨਾਵਾਂ ਕਾਰਨ 53 ਹਜ਼ਾਰ ਕੈਨੇਡੀਅਨ ਡਾਲਰ ਤੋਂ ਵੱਧ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ ਕਰੀਬ 30 ਹਜ਼ਾਰ ਡਾਲਰ ਦੀ ਕੀਮਤ ਵਾਲੀ ਇੱਕ ਚੋਰੀ ਦੀ ਗੱਡੀ ਅਤੇ ਦੋ ਨਕਲੀ ਹਥਿਆਰ ਵੀ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 31 ਸਾਲਾ ਸਤਨਾਮ ਢਿੱਲੋਂ ਅਤੇ 21 ਸਾਲਾ ਰਾਜਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਬਰੈਂਪਟਨ ਦੇ ਰਹਿਣ ਵਾਲੇ ਹਨ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸਤਨਾਮ ਢਿੱਲੋਂ ਖ਼ਿਲਾਫ਼ ਲੁੱਟ ਦੇ ਚਾਰ, ਭੇਸ ਬਦਲ ਕੇ ਅਪਰਾਧ ਕਰਨ ਦੇ ਤਿੰਨ, ਰਿਹਾਈ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋ ਅਤੇ ਚੋਰੀ ਦੀ ਜਾਇਦਾਦ ਰੱਖਣ ਸਮੇਤ ਹੋਰ ਦੋਸ਼ ਲਗਾਏ ਗਏ ਹਨ। ਉੱਥੇ ਹੀ ਰਾਜਦੀਪ ਸਿੰਘ ਖ਼ਿਲਾਫ਼ ਲੁੱਟ ਦੇ ਚਾਰ ਅਤੇ ਭੇਸ ਬਦਲ ਕੇ ਅਪਰਾਧ ਕਰਨ ਦੇ ਚਾਰ ਦੋਸ਼ ਦਰਜ ਕੀਤੇ ਗਏ ਹਨ।

ਪੀਲ ਰੀਜਨਲ ਪੁਲਿਸ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੁਲਿਸ ਦੀ ਕਾਰਵਾਈ ਦੌਰਾਨ ਚੋਰੀ ਦੀ ਗੱਡੀ ਅਤੇ ਨਕਲੀ ਹਥਿਆਰਾਂ ਦੀ ਬਰਾਮਦਗੀ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments