Homeਪੰਜਾਬਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਦੀ ਰੇਡ

ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਦੀ ਰੇਡ

ਖਰੜ: ਅਕਾਲੀ-ਭਾਜਪਾ ਗਠਜੋੜ ਦੇ ਐਲਾਨ ਤੋਂ ਅਗਲੇ ਹੀ ਦਿਨ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਪੰਜਾਬ ਪੁਲਿਸ ਅਤੇ CRPF ਦੇ ਜਵਾਨ ਵੀ ਮੌਕੇ ‘ਤੇ ਤਾਇਨਾਤ ਰਹੇ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਪੁਰਾਣੇ ਮਾਮਲੇ ਨਾਲ ਸਬੰਧਤ ਹੈ।

ਰਵਿੰਦਰ ਸਿੰਘ ਖੇੜਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀਆਂ ਵਿੱਚ ਗਿਣਿਆ ਜਾਂਦਾ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਖਰੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਹ ਖਰੜ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ।

ਸੂਤਰਾਂ ਮੁਤਾਬਕ, ਲੁਭਾਣਗੜ੍ਹ, ਖਰੜ ਸਥਿਤ ‘ਗੁਰੂ ਕ੍ਰਿਪਾ ਰਾਈਸ ਐਂਡ ਐਗਰੋ ਇੰਡਸਟਰੀਜ਼’ ਦੇ ਮਾਲਕ ਰਵਿੰਦਰ ਸਿੰਘ ਖੇੜਾ ਨੂੰ ਜਨਵਰੀ 2023 ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਕਾਰਵਾਈ ਭਾਰਤੀ ਖ਼ੁਰਾਕ ਨਿਗਮ (FCI) ਦੇ ਇੱਕ ਅਧਿਕਾਰੀ ਸਮੇਤ 50 ਹਜ਼ਾਰ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਦੱਸੀ ਗਈ ਸੀ।

ਇਹ ਮਾਮਲਾ ਕਥਿਤ ਸੈਲਰ ਘੁਟਾਲੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ED ਕੋਲ ਟਰਾਇਲ ਚੱਲ ਰਿਹਾ ਸੀ ਅਤੇ ਹੁਣ ਇਸੇ ਪੁਰਾਣੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ, ED ਦੀ ਕਾਰਵਾਈ ਸਬੰਧੀ ਵਿਸਥਾਰਤ ਅਧਿਕਾਰਤ ਜਾਣਕਾਰੀ ਅਤੇ ਛਾਪੇਮਾਰੀ ਦੇ ਨਤੀਜੇ ਅਜੇ ਸਾਹਮਣੇ ਨਹੀਂ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments