Homeਪੰਜਾਬਨਾਜਾਇਜ਼ ਸਬੰਧਾਂ 'ਚ ਰੋੜਾ ਬਣ ਰਿਹਾ ਸੀ ਪਤੀ, ਪਤਨੀ ਤੇ ਪ੍ਰੇਮੀ ਨੂੰ...

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਿਹਾ ਸੀ ਪਤੀ, ਪਤਨੀ ਤੇ ਪ੍ਰੇਮੀ ਨੂੰ ਉਮਰ ਕੈਦ

ਫਤਹਿਗੜ੍ਹ ਸਾਹਿਬ: ਕਰੀਬ ਦੋ ਸਾਲ ਪਹਿਲਾਂ ਪਿੰਡ ਹੁਸੈਨਪੁਰਾ ਵਿੱਚ ਹੋਏ ਸੁਖਦੇਵ ਸਿੰਘ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਸਥਾਨਕ ਸੈਸ਼ਨ ਅਦਾਲਤ ਨੇ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ, ਉਸ ਦੇ ਪ੍ਰੇਮੀ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਦੇ ਭਰਾ ਹਰਜਸਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਬਾਮੁਸ਼ੱਕਤ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ‘ਤੇ ਜੁਰਮਾਨਾ ਵੀ ਲਗਾਇਆ ਗਿਆ ਹੈ।

ਪੁਲਿਸ ਕੋਲ 13 ਨਵੰਬਰ 2024 ਨੂੰ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਪਿੰਡ ਹੁਸੈਨਪੁਰਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਵੱਡਾ ਭਰਾ ਸੁਖਦੇਵ ਸਿੰਘ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਸੀ। ਉਸ ਦੀ ਪਤਨੀ ਕੁਲਦੀਪ ਕੌਰ ਦੇ ਗੁਰਪ੍ਰੀਤ ਸਿੰਘ ਨਾਲ ਕਥਿਤ ਤੌਰ ‘ਤੇ ਨਾਜਾਇਜ਼ ਸਬੰਧ ਸਨ। ਸ਼ਿਕਾਇਤਕਰਤਾ ਮੁਤਾਬਕ ਦੋਵੇਂ ਸੁਖਦੇਵ ਸਿੰਘ ਨੂੰ ਆਪਣੇ ਰਿਸ਼ਤੇ ਵਿੱਚ ਰੁਕਾਵਟ ਸਮਝਦੇ ਸਨ।

ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 12 ਅਤੇ 13 ਨਵੰਬਰ 2024 ਦੀ ਦਰਮਿਆਨੀ ਰਾਤ ਨੂੰ ਕੁਲਦੀਪ ਕੌਰ ਨੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਭਰਾ ਹਰਜਸਪ੍ਰੀਤ ਸਿੰਘ ਨੂੰ ਘਰ ਬੁਲਾਇਆ ਸੀ। ਉਸ ਸਮੇਂ ਸੁਖਦੇਵ ਸਿੰਘ ਸੁੱਤਾ ਹੋਇਆ ਸੀ।

ਦੋਸ਼ਾਂ ਅਨੁਸਾਰ, ਕੁਲਦੀਪ ਕੌਰ ਨੇ ਸੁਖਦੇਵ ਸਿੰਘ ਦੀਆਂ ਬਾਹਾਂ ਫੜ ਲਈਆਂ, ਜਦਕਿ ਹਰਜਸਪ੍ਰੀਤ ਸਿੰਘ ਨੇ ਉਸ ਦੀਆਂ ਲੱਤਾਂ ਨੂੰ ਜਕੜ ਲਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਸਿਰ੍ਹਾਣੇ ਨਾਲ ਉਸ ਦਾ ਨੱਕ ਅਤੇ ਮੂੰਹ ਦੱਬ ਦਿੱਤਾ, ਜਿਸ ਕਾਰਨ ਦਮ ਘੁੱਟਣ ਨਾਲ ਉਸ ਦੀ ਮੌਤ ਹੋ ਗਈ।

ਵਾਰਦਾਤ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਹਰਜਸਪ੍ਰੀਤ ਸਿੰਘ ਨੇ ਸੁਖਦੇਵ ਸਿੰਘ ਦੀ ਲਾਸ਼ ਨੂੰ ਉਸੇ ਦੇ ਪਲਟੀਨਾ ਮੋਟਰਸਾਈਕਲ ‘ਤੇ ਲੱਦਿਆ ਅਤੇ ਪਿੰਡ ਆਲਮਪੁਰ ਦੇ ਸੂਆ ਪੁਲ ਨੇੜੇ ਖੇਤਾਂ ਵਿੱਚ ਸੁੱਟ ਦਿੱਤਾ। ਅਗਲੀ ਸਵੇਰ ਲਾਸ਼ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ, ਗਵਾਹੀਆਂ ਅਤੇ ਦੋਵਾਂ ਪੱਖਾਂ ਦੀਆਂ ਦਲੀਲਾਂ ‘ਤੇ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਨੇ ਕੁਲਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਹਰਜਸਪ੍ਰੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨਾਂ ਨੂੰ ਉਮਰ ਕੈਦ ਬਾਮੁਸ਼ੱਕਤ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments