ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਵਿਦਿਆਰਥੀਆਂ ਲਈ ਅਹਿਮ ਸੂਚਨਾ ਸਾਹਮਣੇ ਆਈ ਹੈ। ਯੂਨੀਵਰਸਿਟੀ ਵੱਲੋਂ ਅੱਜ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਯੂਨੀਵਰਸਿਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁਲਤਵੀ ਕੀਤੇ ਗਏ ਪੇਪਰ ਹੁਣ 6 ਦਸੰਬਰ, 2026 (ਐਤਵਾਰ) ਨੂੰ ਕਰਵਾਏ ਜਾਣਗੇ। ਵਿਦਿਆਰਥੀਆਂ ਲਈ ਰਾਹਤ ਦੀ ਗੱਲ ਇਹ ਹੈ ਕਿ ਨਵੀਂ ਤਰੀਕ ‘ਤੇ ਪ੍ਰੀਖਿਆਵਾਂ ਦਾ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਮਿਲੇਗੀ ਜਾਣਕਾਰੀ
ਜੀ.ਐੱਨ.ਡੀ.ਯੂ ਦੇ ਪ੍ਰੋਫ਼ੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਕਮਲੇਸ਼ ਗੁਲੇਰੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਪ੍ਰਸ਼ਾਸਨਿਕ ਕਾਰਨਾਂ ਕਰਕੇ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਪ੍ਰੀਖਿਆਵਾਂ ਸਬੰਧੀ ਹੋਰ ਵਿਸਤ੍ਰਿਤ ਜਾਣਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵੀਂ ਤਰੀਕ ਮੁਤਾਬਕ ਆਪਣੀ ਤਿਆਰੀ ਜਾਰੀ ਰੱਖਣ।










