Homeਦੇਸ਼ਸਜ਼ਾ ਪੂਰੀ ਕਰਕੇ ਜੇਲ੍ਹੋਂ ਬਾਹਰ ਆਏ ਦਰਿੰਦੇ ਦਾ ਮੁੜ ਸ਼ਰਮਨਾਕ ਕਾਰਾ

ਸਜ਼ਾ ਪੂਰੀ ਕਰਕੇ ਜੇਲ੍ਹੋਂ ਬਾਹਰ ਆਏ ਦਰਿੰਦੇ ਦਾ ਮੁੜ ਸ਼ਰਮਨਾਕ ਕਾਰਾ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰ-ਪੱਛਮੀ ਇਲਾਕੇ ਸੰਗਮ ਪਾਰਕ ਸਥਿਤ ‘ਇਸਮਾਈਲ ਖਾਨ ਵਾਲਾ ਬਾਗ’ ਵਿੱਚ 10 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਦਾ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀਜਨਕ ਗੱਲ ਇਹ ਹੈ ਕਿ 40 ਸਾਲਾ ਮੁਲਜ਼ਮ ਰਾਜੇਸ਼ ਕੁਮਾਰ ਪਹਿਲਾਂ ਵੀ 2018 ਵਿੱਚ ਇੱਕ ਨਾਬਾਲਿਗ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਕੱਟ ਚੁੱਕਾ ਹੈ ਅਤੇ ਲਗਭਗ ਛੇ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆਇਆ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਨਿੱਜੀ ਸਕੂਲ ਦੀ ਚੌਥੀ ਜਮਾਤ ਵਿੱਚ ਪੜ੍ਹਦੀ ਪੀੜਤ ਬੱਚੀ ਗੁਰਪੁਰਬ ਦੀ ਛੁੱਟੀ ਹੋਣ ਕਾਰਨ ਮੰਗਲਵਾਰ ਸਵੇਰੇ ਕਰੀਬ 11 ਵਜੇ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਲੁਕਣ-ਮੀਚੀ ਖੇਡਣ ਗਈ ਸੀ। ਜਦੋਂ ਬੱਚੀ ਪਾਰਕ ਦੇ ਇੱਕ ਕੋਨੇ ਵਿੱਚ ਖੜ੍ਹੀ ਸੀ ਤਾਂ ਉੱਥੇ ਮੌਜੂਦ ਤਰਖਾਣ ਦਾ ਕੰਮ ਕਰਨ ਵਾਲੇ ਮੁਲਜ਼ਮ ਰਾਜੇਸ਼ ਕੁਮਾਰ ਨੇ ਉਸ ਨੂੰ ਇਕੱਲੀ ਦੇਖ ਕੇ ਘਸੀਟ ਲਿਆ ਅਤੇ ਜ਼ਬਰਦਸਤੀ ਕੱਪੜੇ ਉਤਾਰ ਕੇ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਬੱਚੀ ਵੱਲੋਂ ਮਦਦ ਲਈ ਉੱਚੀ-ਉੱਚੀ ਰੌਲਾ ਪਾਉਣ ‘ਤੇ ਆਸ-ਪਾਸ ਸੈਰ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਚੰਗੀ ਤਰ੍ਹਾਂ ਛਿੱਤਰ-ਪਰੇਡ ਕੀਤੀ ਅਤੇ ਪੀ.ਸੀ.ਆਰ. ਨੂੰ ਸੂਚਿਤ ਕੀਤਾ।

ਡੀ.ਸੀ.ਪੀ. (ਉੱਤਰ-ਪੱਛਮੀ) ਅਕਾਂਕਸ਼ਾ ਯਾਦਵ ਨੇ ਦੱਸਿਆ ਕਿ ਪੀੜਤ ਬੱਚੀ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਭਾਰਤ ਨਗਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਅਤੇ ਪੋਕਸੋ (POCSO) ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀਆਂ ਅਨੁਸਾਰ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਵਾਰਦਾਤ ਸਮੇਂ ਮੁਲਜ਼ਮ ਕਿਸੇ ਨਸ਼ੇ ਦੀ ਹਾਲਤ ਵਿੱਚ ਸੀ ਜਾਂ ਨਹੀਂ, ਜਿਸ ਲਈ ਉਸ ਦੇ ਖ਼ੂਨ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ 22 ਏਕੜ ਵਿੱਚ ਫੈਲੇ ਇਸ ਪਾਰਕ ਦੀ ਸੁਰੱਖਿਆ ਵਿਵਸਥਾ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments