HomeCanadaਕੈਨੇਡਾ 'ਚ ਫਿਰੌਤੀ ਮਾਮਲੇ 'ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਕੈਨੇਡਾ ‘ਚ ਫਿਰੌਤੀ ਮਾਮਲੇ ‘ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਟੋਰਾਂਟੋ: ਕੈਨੇਡਾ ਵਿੱਚ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਦੀਆਂ ਵਧਦੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੀਲ ਰੀਜਨਲ ਪੁਲਿਸ ਨੇ ਗ੍ਰੇਟਰ ਟੋਰਾਂਟੋ ਏਰੀਆ (GTA) ਦੇ ਸ਼ਹਿਰ ਬਰੈਂਪਟਨ ਦੇ ਵਸਨੀਕ 29 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਜਸਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਖ਼ਿਲਾਫ਼ ਫਿਰੌਤੀ ਮੰਗਣ ਦੇ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਬਰੈਂਪਟਨ ਦੀ ਓਂਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ ਹੈ।

ਪੀਲ ਰੀਜਨਲ ਪੁਲਿਸ ਦੇ ਮੇਜਰ ਕ੍ਰਾਈਮਜ਼ ਯੂਨਿਟ ਵੱਲੋਂ ਜਾਰੀ ਕੀਤੇ ਗਏ ਵੇਰਵਿਆਂ ਮੁਤਾਬਕ ਪੀੜਤ ਕਾਰੋਬਾਰੀ ਨੂੰ ਬੀਤੇ ਅਪ੍ਰੈਲ ਮਹੀਨੇ ਤੋਂ ਹੀ ਲਗਾਤਾਰ ਪੈਸਿਆਂ ਦੀ ਮੰਗ ਕਰਦਿਆਂ ਉਸ ਦੇ ਪਰਿਵਾਰ, ਘਰ, ਕਾਰੋਬਾਰ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸੇ ਕੜੀ ਤਹਿਤ ਬੀਤੀ 5 ਸਤੰਬਰ ਨੂੰ ਤੜਕੇ ਕਰੀਬ 4:45 ਵਜੇ ਪੀੜਤ ਦੇ ਕਾਰੋਬਾਰੀ ਅਦਾਰੇ ਦੇ ਗੈਰਾਜ ਦਰਵਾਜ਼ੇ ਨੇੜੇ ਪੈਟਰੋਲ ਵਰਗਾ ਜਲਣਸ਼ੀਲ ਤਰਲ ਪਦਾਰਥ ਛਿੜਕ ਕੇ ਅੱਗ ਲਗਾ ਦਿੱਤੀ ਗਈ ਸੀ, ਜਿਸ ਕਾਰਨ ਇਮਾਰਤ ਅਤੇ ਨੇੜੇ ਖੜ੍ਹੇ ਵਾਹਨਾਂ ਦਾ ਲਗਭਗ ਇੱਕ ਲੱਖ ਕੈਨੇਡੀਅਨ ਡਾਲਰ (1,00,000 ਡਾਲਰ) ਦਾ ਭਾਰੀ ਨੁਕਸਾਨ ਹੋਇਆ ਸੀ।

ਜ਼ਿਕਰਯੋਗ ਹੈ ਕਿ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਸਾਲ ਫਿਰੌਤੀ ਨਾਲ ਸਬੰਧਤ ਹਿੰਸਾ ਅਤੇ ਅਪਰਾਧਾਂ ਕਾਰਨ 188 ਵਿਅਕਤੀਆਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਵਿਅਕਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਬ੍ਰਿਟਿਸ਼ ਕੋਲੰਬੀਆ ਦੀ ਸੂਬਾਈ ਐਂਟੀ-ਐਕਸਟੌਰਸ਼ਨ ਟਾਸਕ ਫੋਰਸ ਵੱਲੋਂ ਵੀ ਸਰੀ ਸਥਿਤ ਕਾਮੇਡੀਅਨ ਕਪਿਲ ਸ਼ਰਮਾ ਦੇ ‘ਕੈਪਸ ਕੈਫ਼ੇ’ ਅਤੇ ਇੱਕ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ 22 ਸਾਲਾ ਪਰਦੀਪ ਸਿੰਘ ਅਤੇ ਸਵੀਰ ਖਾਨ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments