Homeਪੰਜਾਬਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ 250 ਕਰੋੜ ਰੁਪਏ ਦੀ ਵਿਸ਼ਾਲ ਸਕਾਲਰਸ਼ਿਪ...

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ 250 ਕਰੋੜ ਰੁਪਏ ਦੀ ਵਿਸ਼ਾਲ ਸਕਾਲਰਸ਼ਿਪ ਯੋਜਨਾ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ: ਉੱਚ ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਆਰਥਿਕ ਤੌਰ ‘ਤੇ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਵੱਲੋਂ ਅਕਾਦਮਿਕ ਸੈਸ਼ਨ 2027-28 ਵਾਸਤੇ 250 ਕਰੋੜ ਰੁਪਏ ਦੀ ਵਿਸ਼ਾਲ ਸਕਾਲਰਸ਼ਿਪ ਯੋਜਨਾ ਸ਼ੁਰੂ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਸਥਿਤ ਰਾਹਤ ਰੈਜ਼ੀਡੈਂਸੀ ਵਿਖੇ ਆਯੋਜਿਤ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦੇ ਸਲਾਹਕਾਰ ਪ੍ਰੋ. ਡਾ. ਆਰ.ਐੱਸ. ਬਾਵਾ ਨੇ ਇਸ ਯੋਜਨਾ ਦਾ ਰਸਮੀ ਐਲਾਨ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਕਾਮਨ ਐਂਟਰੈਂਸ ਟੈਸਟ (ਸੀ.ਯੂ.ਸੀ.ਈ.ਟੀ.-2027) ਰਾਹੀਂ ਵਿਦਿਆਰਥੀਆਂ ਨੂੰ 100 ਫ਼ੀਸਦੀ ਤੱਕ ਸਕਾਲਰਸ਼ਿਪ ਹਾਸਲ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ।

ਡਾ. ਬਾਵਾ ਨੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 250 ਕਰੋੜ ਰੁਪਏ ਦੇ ਬਜਟ ਵਿੱਚੋਂ 200 ਕਰੋੜ ਰੁਪਏ ਯੂਨੀਵਰਸਿਟੀ ਦੇ ਮੁਹਾਲੀ (ਪੰਜਾਬ) ਕੈਂਪਸ ਅਤੇ 50 ਕਰੋੜ ਰੁਪਏ ਲਖਨਊ (ਉੱਤਰ ਪ੍ਰਦੇਸ਼) ਕੈਂਪਸ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕਾਲਰਸ਼ਿਪ ਦਾ ਸੌ ਫ਼ੀਸਦੀ ਲਾਭ ਯੋਗ, ਮੇਹਨਤੀ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਦਿੱਤਾ ਜਾਵੇਗਾ, ਤਾਂ ਜੋ ਕੋਈ ਵੀ ਪ੍ਰਤਿਭਾਵਾਨ ਵਿਦਿਆਰਥੀ ਵਿੱਤੀ ਤੰਗੀ ਕਾਰਨ ਉੱਚ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੀਆਂ ਉਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਯੂਨੀਵਰਸਿਟੀ ਤੋਂ ਪੜ੍ਹਾਈ ਪੂਰੀ ਕਰਕੇ ਵੱਕਾਰੀ ਕੰਪਨੀਆਂ ਵਿੱਚ ਨੌਕਰੀਆਂ ਲਈ ਨਿਯੁਕਤੀ ਪੱਤਰ ਹਾਸਲ ਕੀਤੇ ਹਨ। ਡਾ. ਬਾਵਾ ਨੇ ਕਿਹਾ ਕਿ ਸੀ.ਯੂ.ਸੀ.ਈ.ਟੀ.-2027 ਦੇ ਪਹਿਲੇ ਪੜਾਅ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਵਿਦਿਆਰਥੀ ਆਨਲਾਈਨ ਪ੍ਰੀਖਿਆ ਦੇ ਕੇ ਆਪਣੀ ਯੋਗਤਾ ਅਨੁਸਾਰ ਵੱਖ-ਵੱਖ ਸਲੈਬਾਂ ਤਹਿਤ ਵੱਧ ਤੋਂ ਵੱਧ ਵਜ਼ੀਫ਼ੇ ਦਾ ਲਾਭ ਉਠਾ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments