Homeਪੰਜਾਬਚੰਡੀਗੜ੍ਹ 'ਚ 18 ਅਕਤੂਬਰ ਤੱਕ ਤਿੰਨ ਦਿਨਾਂ ਲਈ ਐਲਾਨਿਆ ਗਿਆ ਨੋ ਫਲਾਇੰਗ...

ਚੰਡੀਗੜ੍ਹ ‘ਚ 18 ਅਕਤੂਬਰ ਤੱਕ ਤਿੰਨ ਦਿਨਾਂ ਲਈ ਐਲਾਨਿਆ ਗਿਆ ਨੋ ਫਲਾਇੰਗ ਜ਼ੋਨ

ਚੰਡੀਗੜ੍ਹ : ਚੰਡੀਗੜ੍ਹ ਵਿੱਚ 18 ਤੋਂ 18 ਅਕਤੂਬਰ ਤੱਕ ਤਿੰਨ ਦਿਨਾਂ ਲਈ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਵੀ.ਵੀ.ਆਈ.ਪੀ. ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ (Vinay Pratap Singh) ਨੇ ਇਹ ਹੁਕਮ ਜਾਰੀ ਕੀਤੇ ਹਨ। ਜੇਕਰ ਇਸ ਸਮੇਂ ਦੌਰਾਨ ਕੋਈ ਡਰੋਨ ਚਲਾਇਆ ਜਾਂਦਾ ਹੈ, ਤਾਂ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਤੇ ਕਾਨੂੰਨ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇਗਾ।

ਇਹ ਹੁਕਮ ਪੁਲਿਸ, ਪੈਰਾ ਮਿਲਟਰੀ, ਏਅਰ ਫੋਰਸ, ਐਸ.ਪੀ.ਜੀ. ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ। ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਆ ਰਹੇ ਹਨ। ਇਸ ਕਾਰਨ ਚੰਡੀਗੜ੍ਹ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਲਈ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments