Homeਪੰਜਾਬਮੀਂਹ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪਾਠ ਕਰ ਰਹੇ ਵਿਅਕਤੀ...

ਮੀਂਹ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪਾਠ ਕਰ ਰਹੇ ਵਿਅਕਤੀ ਦੀ ਹੋਈ ਮੌਤ

ਰੂਪਨਗਰ : ਜ਼ਿਲੇ ਦੇ ਪਿੰਡ ਪਰੋਜਪੁਰ (Parojpur village) ‘ਚ ਮੀਂਹ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਵੇਰੇ 8:30 ਵਜੇ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਪਿੰਡ ਪਰੋਜਪੁਰ ਦਾ ਰਹਿਣ ਵਾਲਾ 52 ਸਾਲਾ ਹਜ਼ਾਰਾ ਸਿੰਘ ਆਪਣੇ ਘਰ ਪਾਠ ਕਰ ਰਹੇ ਸੀ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ ਅਤੇ ਛੱਤ ਹੇਠਾਂ ਦੱਬ ਕੇ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰ ਸਦਮੇ ‘ਚ ਹੈ।

ਘਰ ਦੀ ਛੱਤ ਗਾਡਰ ਬਾਲਿਆਂ ਦੀ ਬਣੀ ਹੋਈ ਸੀ। ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਛੱਤ ਡਿੱਗ ਗਈ। ਛੱਤ ਡਿੱਗਣ ਤੋਂ ਕਰੀਬ 15 ਮਿੰਟ ਬਾਅਦ ਉਨ੍ਹਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਇੱਕ ਗਾਡਰ ਉਸਦੇ ਪਿਤਾ ਦੇ ਮੂੰਹ ‘ਤੇ ਡਿੱਗ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments