Homeਪੰਜਾਬਮਾਨ ਸਰਕਾਰ ਦਾ ਐਕਸ਼ਨ! ਮਹਿਲਾ ਇੰਸਪੈਕਟਰ ਗ੍ਰਿਫ਼ਤਾਰ

ਮਾਨ ਸਰਕਾਰ ਦਾ ਐਕਸ਼ਨ! ਮਹਿਲਾ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰੀ ਭਗਵਾਨ ਮਾਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਤਹਿਤ ਐਕਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਪੁਲਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments