Homeਦੇਸ਼ਅੱਜ ਸਵੇਰੇ ਮਹਾਰਾਸ਼ਟਰ 'ਚ 3.8 ਤੀਬਰਤਾ ਦਾ ਆਇਆ ਭੂਚਾਲ

ਅੱਜ ਸਵੇਰੇ ਮਹਾਰਾਸ਼ਟਰ ‘ਚ 3.8 ਤੀਬਰਤਾ ਦਾ ਆਇਆ ਭੂਚਾਲ

ਮਹਾਰਾਸ਼ਟਰ: ਅੱਜ ਸਵੇਰੇ ਮਹਾਰਾਸ਼ਟਰ ਵਿੱਚ ਭੂਚਾਲ (The Earthquake) ਦੇ ਝਟਕਿਆਂ ਨਾਲ ਲੋਕ ਘਬਰਾ ਗਏ। ਕਰੀਬ 7 ਵਜੇ ਅਚਾਨਕ ਧਰਤੀ ਹਿੱਲਣ ਲੱਗੀ, ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਨਾਂਦੇੜ ਜ਼ਿਲ੍ਹੇ ਦੇ ਹਦਗਾਓਂ ਸ਼ਹਿਰ ਦੇ ਸਾਵਰਗਾਓਂ ਪਿੰਡ ਵਿੱਚ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨ.ਸੀ.ਐਸ.) ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ ‘ਤੇ 19.38 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 77.46 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸੀ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਲੋਕਾਂ ‘ਚ ਡਰ ਦਾ ਮਾਹੌਲ ਹੈ। ਪਿਛਲੇ ਕੁਝ ਦਿਨਾਂ ਤੋਂ ਧਰਤੀ ‘ਤੇ ਹੋ ਰਹੀਆਂ ਹਰਕਤਾਂ ਦੇ ਮੱਦੇਨਜ਼ਰ ਲੋਕਾਂ ਨੂੰ ਪਹਿਲਾਂ ਹੀ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਸੀ।

ਬੀਤੇ ਦਿਨ ਮੱਧ ਪ੍ਰਦੇਸ਼ ਵਿੱਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਸਨ ਮਹਿਸੂਸ 
ਖਬਰਾਂ ਮੁਤਾਬਕ ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ‘ਚ ਬੀਤੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਐਤਵਾਰ ਦੇਰ ਰਾਤ ਅਚਾਨਕ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.6 ਮਾਪੀ ਗਈ ਪਰ ਇਸ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਹਾਲਾਂਕਿ ਭੂਚਾਲ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਪਰ ਸਿਓਨੀ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੇ ਕਈ ਘੰਟੇ ਘਰਾਂ ਦੇ ਬਾਹਰ ਬਿਤਾਏ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਹੋਈ ਹੈ।

ਇੰਡੋਨੇਸ਼ੀਆ ‘ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ 
ਰਿਪੋਰਟ ਮੁਤਾਬਕ ਇੰਡੋਨੇਸ਼ੀਆ ‘ਚ ਬੀਤੀ ਸਵੇਰੇ ਕਰੀਬ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਏਜੰਸੀ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਦੇਸ਼ ਦੇ ਪੂਰਬੀ ਉੱਤਰੀ ਮਲੂਕੂ ਸੂਬੇ ‘ਚ ਸੋਮਵਾਰ ਨੂੰ ਭੂਚਾਲ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਮਾਪੀ ਗਈ। ਭੂਚਾਲ ਦਾ ਕੇਂਦਰ ਦੱਖਣੀ ਹਲਮੇਹਰਾ ਰੀਜੈਂਸੀ ਤੋਂ 7 ਕਿਲੋਮੀਟਰ ਦੂਰ ਸਮੁੰਦਰ ਦੇ ਹੇਠਾਂ 11 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਹਾਲਾਂਕਿ ਇਸ ਤੀਬਰਤਾ ਦੇ ਭੂਚਾਲ ਕਾਰਨ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਸੀ, ਪਰ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠੀਆਂ। ਭੁਚਾਲ ਇੰਡੋਨੇਸ਼ੀਆ ਲਈ ਖ਼ਤਰਨਾਕ ਹਨ ਕਿਉਂਕਿ ਇਹ 120 ਤੋਂ ਵੱਧ ਸਰਗਰਮ ਜਵਾਲਾਮੁਖੀ ਦਾ ਦੇਸ਼ ਹੈ। ਇੱਥੇ ਭੂਚਾਲ ਅਤੇ ਜਵਾਲਾਮੁਖੀ ਦੀਆਂ ਗਤੀਵਿਧੀਆਂ ਕਾਰਨ ਹਮੇਸ਼ਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments