ਹਿਮਾਚਲ : ਬੀਤੇ ਕਾਫੀ ਸਮੇਂ ਮਾਨਸੂਨ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਬਾਰਿਸ਼ ਨਾਲ ਵਾਪਰੀਆਂ ਘਟਨਾਵਾਂ ਵਿੱਚ 4 ਹੋਰ ਲੋਕਾਂ ਦੀ ਮੌਤ ਹੋ ਗਈ ਹੈ ਕਿਉਂਕਿ ਬਾਰਿਸ਼ ਜਿਆਦਾ ਹੋਣ ਕਾਰਨ ਕਈ ਥਾਵਾਂ ’ਤੇ ਹੜ੍ਹ ਆਏ, ਕਈਆਂ ਦੇ ਘਰ ਟੁੱਟ ਗਏ ਤੇ ਕਈ ਇਸ ਹੜ੍ਹ ਦੀ ਚਪੇਟ ’ਚ ਆਉਣ ਨਾਲ ਆਪਣੀ ਜ਼ਿੰਦਗੀ ਗਵਾ ਬੈਠੇ।
ਜੇਕਰ ਹੁਣ ਤੱਕ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਜਿਸ ਨਾਲ ਇਸ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ ਕੁੱਲ 57 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ‘ਆਰੇਂਜ ਅਲਰਟ’ ਜਾਰੀ ਕੀਤਾ ਹੈ।
ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਅਨੁਸਾਰ, ਕੁੱਲੂ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਡੁੱਬਣ ਕਾਰਨ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਬਿਲਾਸਪੁਰ ਵਿੱਚ ਸੱਪ ਦੇ ਡੰਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉਚਾਈ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।











