Homeਪੰਜਾਬਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ 6 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਚੇਤਾਵਨੀ...

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ 6 ਜ਼ਿਲ੍ਹਿਆਂ ਚ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋ ਦਿਨਾਂ ਲਈ ਮੀਂਹ ਦਾ ‘ਯੈਲੋ ਅਲਰਟ’ ਵੀ ਜਾਰੀ ਕੀਤਾ ਹੈ । ਅੱਜ ਮੌਸਮ ਵਿਭਾਗ ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ , ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ ।

ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments