Homeਦੇਸ਼ਮੁੱਖ ਚੋਣ ਅਧਿਕਾਰੀ ਨੇ ਸਾਰੀਆਂ 7 ਵਿਧਾਨ ਸਭਾ ਸੀਟਾਂ ਲਈ 13 ਨਵੰਬਰ...

ਮੁੱਖ ਚੋਣ ਅਧਿਕਾਰੀ ਨੇ ਸਾਰੀਆਂ 7 ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ

ਰਾਜਸਥਾਨ : ਰਾਜਸਥਾਨ ‘ਚ 2024 ਦੀਆਂ ਉਪ ਚੋਣਾਂ ਲਈ ਭਾਜਪਾ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ 7 ਵਿਧਾਨ ਸਭਾ ਸੀਟਾਂ ‘ਚੋਂ 6 ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਕਾਂਗਰਸ ਨੇ ਸਾਰੀਆਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਵੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।  ਮੁੱਖ ਚੋਣ ਅਧਿਕਾਰੀ ਨੇ ਸਾਰੀਆਂ 7 ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

13 ਨਵੰਬਰ ਨੂੰ ਵੋਟਾਂ ਪੈਣਗੀਆਂ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੱਤ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ, 2024 ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਹਨਾਂ ਸੀਟਾਂ ਵਿੱਚ ਸ਼ਾਮਲ ਹਨ:

27 – ਝੁੰਝਨੂ (ਜ਼ਿਲ੍ਹਾ ਝੁੰਝਨੂ)
67 – ਰਾਮਗੜ੍ਹ (ਜ਼ਿਲ੍ਹਾ ਅਲਵਰ)
88 – ਦੌਸਾ (ਜ਼ਿਲ੍ਹਾ ਦੌਸਾ)
97 – ਦਿਓਲੀ ਉਨਿਆੜਾ (ਜ਼ਿਲ੍ਹਾ ਟੋਂਕ)
110 – ਖਿਨਵਸਰ (ਜ਼ਿਲ੍ਹਾ ਨਾਗੌਰ)
156 – ਸਲੰਬਰ (ST) (ਜ਼ਿਲ੍ਹਾ ਉਦੈਪੁਰ)
161 – ਚੌਰਾਸੀ (ਜ਼ਿਲ੍ਹਾ ਡੂੰਗਰਪੁਰ)

ਮੁੱਖ ਚੋਣ ਅਧਿਕਾਰੀ ਨੇ ਇਨ੍ਹਾਂ ਸੱਤ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਵੋਟਿੰਗ ਵਿੱਚ ਹਿੱਸਾ ਲੈ ਸਕਣ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਹੋਵੇਗੀ। ਇਸ ਦਿਨ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ, ਤਾਂ ਜੋ ਉਥੋਂ ਦੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਸੂਬਾ ਸਰਕਾਰ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ, ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments