ਤਰਨਤਾਰਨ : ਪੁਲਿਸ ਨੇ ਤਰਨਤਾਰਨ ‘ਚ ਹੋਏ ਅੰਨ੍ਹੇ ਕਤਲ ਮਾਮਲੇ ਨੂੰ ਸੁਲਝਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 25 ਸਤੰਬਰ ਦੀ ਰਾਤ ਨੂੰ ਅਣਪਛਾਤੇ ਮੁਲਜ਼ਮਾਂ ਨੇ ਵਿਨੈ ਕੁਮਾਰ (24) ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਤਲਾਬ ਛੱਤੀ ਤਰਨਤਾਰਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਮੋਟਰਸਾਈਕਲ ’ਤੇ ਆਏ ਅਜੈ ਕੁਮਾਰ ਉਰਫ ਅਜੈ ਪੁੱਤਰ ਰਣਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਕੋਲੋਂ 32 ਬੋਰ ਦਾ ਨਜਾਇਜ਼ ਪਿਸਤੌਲ, 2 ਜਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਕਤਲ ਦਾ ਮੁੱਖ ਕਾਰਨ ਨਿੱਜੀ ਰੰਜਿਸ਼ ਨੂੰ ਦੱਸਿਆ ਹੈ। ਐਸ.ਐਸ.ਪੀ ਗੌਰਵ ਤੂਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਵਿੱਚ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।