ਪੰਜਾਬ : ਮੌਸਮ ਵਿਭਾਗ ਨੇ ਪੰਜਾਬ ਵਿੱਚ ਮਾਨਸੂਨ ਦੇ ਦਿਨਾਂ ਦੌਰਾਨ ਇਕ ਨਵੀਂ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ, ਸ਼ਾਮ ਤੋਂ ਪੂਰੇ ਸੂਬੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਚੰਡੀਗੜ੍ਹ ਮੌਸਮ ਅਪਡੇਟ
ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 9 ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਰਾਜ ਦੇ 6 ਜ਼ਿਲ੍ਹਿਆਂ ਵਿੱਚ ‘ਰੈੱਡ ਅਲਰਟ’ ਐਲਾਨਿਆ ਗਿਆ ਹੈ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਸ਼ਾਮਲ ਹਨ।
ਪੰਜਾਬ ਵਿੱਚ ਮੀਂਹ ਦੀ ਚੇਤਾਵਨੀ
21 ਜੁਲਾਈ ਨੂੰ ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਮੋਗਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਵੀ ‘ਯੈਲੋ ਅਲਰਟ’ ਅਧੀਨ ਰੱਖਿਆ ਗਿਆ ਹੈ।












