ਪੁੰਛ : ਪੁੰਛ ਜ਼ਿਲ੍ਹੇ ਦੇ ਪਿੰਡ ਬੈਂਛ ਕਲਸਾਂ ਤੋਂ ਅੱਜ ਅਚਾਨਕ ਜ਼ਮੀਨ ਖਿਸਕਣ ਦੀ ਖ਼ਬਰ ਆਈ ਹੈ, ਜਿਸਨੇ ਇਕ ਸਰਕਾਰੀ ਸਕੂਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਇਕ ਬੱਚੇ ਦੀ ਦੁਖਦਾਈ ਮੌਤ ਹੋ ਗਈ ਹੈ, ਜਦੋਂ ਕਿ ਕਈ ਹੋਰ ਵਿਦਿਆਰਥੀ ਜ਼ਖਮੀ ਹੋ ਗਏ ਹਨ। ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।












