Homeਪੰਜਾਬਮੂੰਹ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋਪਹੀਆ ਵਾਹਨ ਚਲਾਉਣ 'ਤੇ...

ਮੂੰਹ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋਪਹੀਆ ਵਾਹਨ ਚਲਾਉਣ ‘ਤੇ ਲੱਗੀ ਪੂਰਨ ਪਾਬੰਦੀ

ਗੁਰਦਾਸਪੁਰ : ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵੱਧ ਰਹੇ ਅਪਰਾਧਾਂ ਨੂੰ ਰੋਕਣ ਲਈ ਇਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਹਰਜਿੰਦਰ ਸਿੰਘ, ਆਈ.ਏ.ਐਸ. ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਦੇ ਮੂੰਹ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋਪਹੀਆ ਵਾਹਨ ਚਲਾਉਣ ‘ਤੇ ਪੂਰਨ ਪਾਬੰਦੀ ਲਗਾਈ ਹੈ।

ਇਹ ਹੁਕਮ ਜਾਰੀ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਫ਼ੈਸਲਾ ਸ਼ਹਿਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾਂਦੀ ਹੈ, ਤਾਂ ਅਪਰਾਧੀਆਂ ਦੇ ਚਿਹਰੇ ਨੂੰ ਪੂਰੀ ਤਰ੍ਹਾਂ ਕੱਪੜੇ ਜਾਂ ਮਾਸਕ ਨਾਲ ਢੱਕਿਆ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਕੋਈ ਵੀ ਵਿਅਕਤੀ ਪੈਦਲ ਨਹੀਂ ਚੱਲੇਗਾ ਅਤੇ ਨਾ ਹੀ ਮੂੰਹ ਕੱਪੜੇ ਨਾਲ ਢੱਕ ਕੇ ਦੋਪਹੀਆ ਵਾਹਨ ਚਲਾਏਗਾ। ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 18 ਜੁਲਾਈ 2025 ਤੋਂ 17 ਅਕਤੂਬਰ 2025 ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments