ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਇਕ ਮਦਰੱਸੇ ਵਿੱਚ ਜਾਂਦੇ ਸਮੇਂ ਇਕ ਮੋਰਟਾਰ ਧਮਾਕੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆਂ ਕਿ ਮ੍ਰਿਤਕ, ਅਰਾਫਾਤ ਅਤੇ ਆਮਿਰ, ਲਗਭਗ ਛੇ ਤੋਂ ਸੱਤ ਸਾਲ ਦੇ ਸਨ ਅਤੇ ਉੱਤਰ-ਪੱਛਮੀ ਪਾਕਿਸਤਾਨ ਦੇ ਟੈਂਕ ਜ਼ਿਲ੍ਹੇ ਦੇ ਗੋਮਲ ਬਾਜ਼ਾਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਘਜ਼ਾ ਪਿੰਡ ਦੇ ਮਹਿਸੂਦ ਕਬੀਲੇ ਨਾਲ ਸਬੰਧਤ ਸਨ।
ਉਨ੍ਹਾਂ ਨੇ ਕਿਹਾ ਕਿ ਜਦੋਂ ਧਮਾਕਾ ਹੋਇਆ ਤਾਂ ਪੀੜਤ ਆਪਣੇ ਅਧਿਆਪਕ ਲਈ ਚਾਹ ਲੈ ਕੇ ਜਾ ਰਹੇ ਸਨ। ਪੀੜਤਾਂ ਦੀਆਂ ਲਾਸ਼ਾਂ ਨੂੰ ਟੈਂਕ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇੇ ਤੱਕ ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।











