Homeਪੰਜਾਬਆਧਾਰ ਕਾਰਡ ਨੂੰ ਲੈ ਕੇ ਆਈ ਵੱਡੀ ਅਪਡੇਟ

ਆਧਾਰ ਕਾਰਡ ਨੂੰ ਲੈ ਕੇ ਆਈ ਵੱਡੀ ਅਪਡੇਟ

ਹੁਸ਼ਿਆਰਪੁਰ : ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸਦੀ ਵਰਤੋਂ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਕੀਤੀ ਜਾਂਦੀ ਹੈ। ਇਹ ਦਸਤਾਵੇਜ਼ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਉਠਾਉਣ ਵਿੱਚ ਮਦਦ ਕਰਦਾ ਹੈ ਅਤੇ ਦੇਸ਼ ਦੇ ਡਿਜੀਟਲ ਪਰਿਵਰਤਨ ਦੀ ਰੀੜ੍ਹ ਦੀ ਹੱਡੀ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ. ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਯੂ.ਆਈ.ਡੀ.ਏ.ਆਈ. ਨਵੀਂ ਦਿੱਲੀ ਤੋਂ ਪ੍ਰਾਪਤ ਰਿਪੋਰਟ ਅਨੁਸਾਰ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ 55,120 ਬੱਚਿਆਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਇਸ ਤੋਂ ਇਲਾਵਾ, 5 ਤੋਂ 18 ਸਾਲ ਦੀ ਉਮਰ ਦੇ 8,370 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣਾਏ ਗਏ ਹਨ। ਇਸ ਦੇ ਨਾਲ ਹੀ, 137623 ਲੋਕਾਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਲੰਬਿਤ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡਾਂ ਨਾਲ ਲੰਿਕ ਨਹੀਂ ਹਨ ਜਾਂ ਬਾਇਓਮੈਟ੍ਰਿਕ ਅਪਡੇਟ ਨਹੀਂ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਸਰਕਾਰੀ ਜਾਂ ਨਿੱਜੀ ਸੇਵਾਵਾਂ ਪ੍ਰਾਪਤ ਕਰਨ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਅੱਪਡੇਟ ਕਰਵਾਉਣ, ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਦਸਤਾਵੇਜ਼ੀ ਕੰਮ ਜਾਂ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਤੇ ਆਧਾਰ ਨਾਲ ਸਬੰਧਤ ਸੇਵਾਵਾਂ ਉਪਲਬਧ ਹਨ। ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮਿੰਨੀ ਸਕੱਤਰੇਤ ਵਿੱਚ ਸਥਿਤ ਸੇਵਾ ਕੇਂਦਰ ‘ਤੇ ਆਧਾਰ ਕਾਊਂਟਰ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ, ਐਸ.ਡੀ.ਐਮ ਦਫ਼ਤਰ ਮੁਕੇਰੀਆਂ, ਗੜ੍ਹਸ਼ੰਕਰ, ਤਹਿਸੀਲ ਟਾਂਡਾ, ਦਸੂਹਾ ਅਤੇ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰਾਂ ‘ਤੇ ਐਤਵਾਰ ਨੂੰ ਵੀ ਆਧਾਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments