ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚ ਗਈ ਹੈ। ਜਾਰੀ ਸੂਚੀ ਅਨੁਸਾਰ ਮੁੱਖ ਸਕੱਤਰ ਨੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਪਿਛਲੇ ਮਹੀਨੇ ਵਿਜੀਲੈਂਸ ਵੱਲੋਂ ਆਪਣੀ ਰਿਪੋਰਟ ਮੁੱਖ ਸਕੱਤਰ ਨੂੰ ਭੇਜੀ ਗਈ ਸੀ, ਜਿਸ ਵਿੱਚ ਕੁੱਲ 48 ਨਾਂ ਹਨ। ਮੁੱਖ ਸਕੱਤਰ ਵੱਲੋਂ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ. ਨੂੰ ਕਾਰਵਾਈ ਲਈ ਭੇਜਿਆ ਗਿਆ ਪੱਤਰ ਵੀ ਕੁਝ ਦਿਨ ਪੁਰਾਣਾ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਐਫ.ਸੀ.ਆਰ. ਨੇ ਕੋਈ ਕਾਰਵਾਈ ਸ਼ੁਰੂ ਕੀਤੀ ਹੈ ਜਾਂ ਨਹੀਂ।