ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਲਈ ਚੰਡੀਗੜ੍ਹ ਬੁਲਾਇਆ ਹੈ। ਇਹ ਕੈਬਨਿਟ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ।
ਹਾਲਾਂਕਿ ਅਧਿਕਾਰਤ ਤੌਰ ‘ਤੇ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਤੋਂ ਬਾਅਦ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਸਬੰਧੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਹੈ ਅਤੇ ਇਸ ਤਹਿਤ ਹੋਰ ਸਖ਼ਤ ਕਦਮ ਚੁੱਕੇ ਜਾਣ ਦੀ ਉਮੀਦ ਹੈ।











