ਚੰਡੀਗੜ੍ਹ : ਸੂਬੇ ਦੇ ਆੜਤੀਆਂ ਨੂੰ ਵੱਡੀ ਰਾਹਤ ਦੇਣ ਲਈ, ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜਤੀਆਂ ਨੂੰ ਅਲਾਟ ਕੀਤੀਆਂ ਦੁਕਾਨਾਂ ਅਤੇ ਪਲਾਟਾਂ ‘ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਵਨ ਟਾਈਮ ਸੈਟਲਮੈਂਟ (ਓ,ਟੀ.ਐਸ.) ਨੀਤੀ ਲਿਆਏਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕੀਤਾ।
ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਖੁਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਗਠਿਤ ਮੰਤਰੀ ਸਮੂਹ ਦੇ ਮੁਖੀ ਹਨ। ਪੰਜਾਬ ਮੰਡੀ ਬੋਰਡ ਦੀ ਇਸ ਓ.ਟੀ.ਐਸ. ਯੋਜਨਾ ਤੋਂ ਵੱਡੀ ਗਿਣਤੀ ਵਿੱਚ ਕਮਿਸ਼ਨ ਏਜੰਟਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਤੀ ਮਜ਼ਬੂਤ ਹੋਵੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਇਆ ਜਾਵੇਗਾ।











