ਲੁਧਿਆਣਾ : ਲੁਧਿਆਣਾ (Ludhiana) ਸ਼ਹਿਰ ਦੇ ਟਿੱਬਾ ਰੋਡ ‘ਤੇ ਸਥਿਤ ਧਾਗੇ ਦੇ ਗੋਦਾਮ ‘ਚ ਸਿਲੰਡਰ ਫਟਣ ਕਾਰਨ ਭਿਆਨਕ ਅੱਗ (terrible fire) ਲੱਗ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਚਸ਼ਮਦੀਦਾਂ ਮੁਤਾਬਕ ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ, ਜਿਸ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।
ਦੱਸ ਦੇਈਏ ਕਿ ਕੱਲ੍ਹ ਖੰਨਾ ਦੇ ਜੀ.ਟੀ.ਰੋਡ ‘ਤੇ ਅਮਲੋਹ ਰੋਡ ਦੇ ਓਵਰਬ੍ਰਿਜ ਨਾਲ ਤੇਲ ਨਾਲ ਭਰਿਆ ਟੈਂਕਰ ਟਕਰਾ ਗਿਆ ਸੀ, ਜਿਸ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ ਅਤੇ ਸਾਰਾ ਤੇਲ ਪੁਲ ਦੇ ਉੱਪਰ ਅਤੇ ਹੇਠਾਂ ਸਰਵਿਸ ਰੋਡ ‘ਤੇ ਫੈਲ ਗਿਆ ਸੀ। ਕੁਝ ਦੇਰ ਵਿਚ ਹੀ ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਬੱਦਲ ਅਸਮਾਨ ਨੂੰ ਛੂਹਣ ਲੱਗੇ। ਫਿਰ ਥੋੜੀ ਦੂਰੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।