HomePunjabਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਵਿਅਕਤੀ ਦੀ ਮੌਤ

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਵਿਅਕਤੀ ਦੀ ਮੌਤ

ਦਸੂਹਾ : ਪੰਜਾਬ ਦੇ ਦਸੂਹਾ (Dasuha) ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਸੂਹਾ ‘ਚ ਮੋਟਰਸਾਈਕਲ ਦੇ ਸ਼ੋਅਰੂਮ ‘ਚ ਗੋਲੀ ਚੱਲਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (Gurpreet Singh) ਪੁੱਤਰ ਜੋਗਿੰਦਰ ਸਿੰਘ ਵਾਸੀ ਉਡਰਾ ਵਜੋਂ ਹੋਈ ਹੈ। ਗੋਲੀ ਲਾਇਸੰਸੀ ਹਥਿਆਰ ਤੋਂ ਚਲਾਈ ਗਈ ਸੀ। ਪਰ ਗੋਲੀ ਕਿਨ੍ਹਾਂ ਹਾਲਾਤਾਂ ‘ਚ ਚਲਾਈ ਗਈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ.ਐੱਚ.ਓ. ਹਰਪ੍ਰੇਮ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪਹੁੰਚ ਗਏ ਤੇ ਉਨਾਂ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ। ਗੋਲੀ ਚੱਲਣ ਦੀ ਘਟਨਾ ਨਾਲ ਸਾਰੇ ਸ਼ਹਿਰ ਵਿੱਚ ਹਫੜਾ ਦਫੜੀ ਮਚ ਗਈ ਹੈ। ਗੁਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments