HomePunjabਅੱਜ ਸਵੇਰੇ-ਸਵੇਰੇ ਤਰਨਤਾਰਨ 'ਚ ਵਾਪਰੀ ਵੱਡੀ ਵਾਰਦਾਤ

ਅੱਜ ਸਵੇਰੇ-ਸਵੇਰੇ ਤਰਨਤਾਰਨ ‘ਚ ਵਾਪਰੀ ਵੱਡੀ ਵਾਰਦਾਤ

ਝਬਾਲ : ਤਰਨਤਾਰਨ (Tarn Taran) ਹਲਕੇ ਦੇ ਉੱਘੇ ਸਿਆਸੀ ਆਗੂ ਅਤੇ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਮਨ ਕੁਮਾਰ ਸੋਨੂੰ ਚੀਮਾ (Sarpanch Aman Kumar Sonu Cheema) ‘ਤੇ ਅੱਜ ਸਵੇਰੇ ਅੱਡਾ ਝਬਾਲ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਵਿਚ ਸਰਪੰਚ ਅਮਨ ਕੁਮਾਰ ਸੋਨੂੰ ਚੀਮਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਸਰਪੰਚ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਤਰਸੇਮ ਮਸੀਹ ਨੇ ਦੱਸਿਆ ਕਿ ਅਮਨ ਕੁਮਾਰ ਸੋਨੂੰ ਚੀਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਜਦੋਂ ਅਮਨ ਕੁਮਾਰ ਸੋਨੂੰ ਚੀਮਾ ਭੀਖੀ ਵਿੰਡ ਰੋਡ ‘ਤੇ ਹੇਅਰ ਕਟਿੰਗ ਦੀ ਦੁਕਾਨ ‘ਤੇ ਆਪਣੇ ਵਾਲ ਕੱਟਵਾ ਰਿਹਾ ਸੀ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਆਏ।

ਇਨ੍ਹਾਂ ਵਿੱਚੋਂ ਇੱਕ ਨੇ ਮੋਟਰਸਾਈਕਲ ਨੂੰ ਬਾਹਰੋਂ ਸਟਾਰਟ ਕੀਤਾ ਜਦਕਿ ਦੂਜੇ ਨੇ ਅੰਦਰ ਜਾ ਕੇ ਸਰਪੰਚ ਅਵਨ ਕੁਮਾਰ ਚੀਮਾ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਾਰੀ ਘਟਨਾ ਦੀ ਜਾਂਚ ਕੀਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments