HomePunjabਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਇੱਕ ਵੱਡੀ ਖ਼ਬਰ ਆਈ ਸਾਹਮਣੇ

ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਇੱਕ ਵੱਡੀ ਖ਼ਬਰ ਆਈ ਸਾਹਮਣੇ

ਅੰਮ੍ਰਿਤਸਰ : ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ (Shiromani Committee) ਆਪਣਾ ਯੂਟਿਊਬ ਚੈਨਲ (YouTube channel) ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਯੂਟਿਊਬ ਚੈਨਲ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਵੇਗਾ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਟੈਕਨੀਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 23 ਜੁਲਾਈ ਤੋਂ ਚੈਨਲ ਤੋਂ ਟੈਂਡਰ ਖਤਮ ਹੋ ਰਿਹਾ ਹੈ। ਇਸ ਤੋਂ ਬਾਅਦ ਹੁਣ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸ੍ਰੀ ਦਰਬਾਰ ਸਾਹਿਬ ਤੋਂ ਯੂਟਿਊਬ ਚੈਨਲ ‘ਤੇ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸੋਧ ਬਿੱਲ ਲਿਆਂਦਾ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਇਸ ਸੋਧ ਬਿੱਲ ਨੂੰ ਰੱਦ ਕਰ ਦਿੱਤਾ ਹੈ। ਮੀਟਿੰਗ ਵਿੱਚ ਪ੍ਰਧਾਨ ਹਰਜਿੰਦਰ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਤਿਹਾਸ 103 ਸਾਲ ਪੁਰਾਣਾ ਹੈ। SGPC ਜਮਹੂਰੀ ਕਮੇਟੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ 1925 ਦੇ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਕਾਰ ਧਾਰਮਿਕ ਸ਼ਕਤੀ ਨੂੰ ਹੜੱਪਣਾ ਚਾਹੁੰਦੀ ਹੈ। CM ਮਾਨ ਨੇ ਪੁਰਾਤਨ ਪੁਰਖਿਆਂ ਨੂੰ ਵਿਸਾਰ ਦਿੱਤਾ ਹੈ। ਸਰਕਾਰੀ ਦਖ਼ਲਅੰਦਾਜ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments