Home ਦੇਸ਼ ਪੈਟਰੋਲ-ਡੀਜ਼ਲ ਬਚਤ ਲਈ ਵੱਡਾ ਕਦਮ, 2 ਵਾਹਨਾਂ ਦੇ ਛੋਟੇ ਕਾਫਲੇ ਨਾਲ ਨਿਕਲੇ...

ਪੈਟਰੋਲ-ਡੀਜ਼ਲ ਬਚਤ ਲਈ ਵੱਡਾ ਕਦਮ, 2 ਵਾਹਨਾਂ ਦੇ ਛੋਟੇ ਕਾਫਲੇ ਨਾਲ ਨਿਕਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

0

ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਲਈ ਜਾਗਰੂਕਤਾ ਮੁਹਿੰਮ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਪ੍ਰਧਾਨ ਮੰਤਰੀ ਆਪਣੇ ਰਵਾਇਤੀ ਵੱਡੇ ਕਾਫਲੇ ਦੀ ਬਜਾਏ ਸਿਰਫ਼ ਦੋ ਵਾਹਨਾਂ ਨਾਲ ਯਾਤਰਾ ਕਰਦੇ ਨਜ਼ਰ ਆਏ। ਆਮ ਤੌਰ ‘ਤੇ ਪ੍ਰਧਾਨ ਮੰਤਰੀ ਦੇ ਕਾਫਲੇ ਵਿੱਚ 12 ਤੋਂ 15 ਵਾਹਨ ਸ਼ਾਮਲ ਹੁੰਦੇ ਹਨ, ਪਰ ਇਸ ਵਾਰ ਉਨ੍ਹਾਂ ਨੇ ਸਾਦਗੀ ਅਤੇ ਇੰਧਨ ਬਚਤ ਦਾ ਸੰਦੇਸ਼ ਦੇਣ ਲਈ ਵੱਡਾ ਕਦਮ ਚੁੱਕਿਆ।

ਜਾਣਕਾਰੀ ਅਨੁਸਾਰ, ਨਵੀਂ ਵਿਵਸਥਾ ਤਹਿਤ ਇੱਕ ਵਾਹਨ ਵਿੱਚ ਪ੍ਰਧਾਨ ਮੰਤਰੀ ਸਵਾਰ ਸਨ, ਜਦਕਿ ਦੂਜੇ ਵਾਹਨ ਵਿੱਚ ਐਸ.ਪੀ.ਜੀ ਅਤੇ ਹੋਰ ਸੁਰੱਖਿਆ ਕਰਮਚਾਰੀ ਮੌਜੂਦ ਸਨ। ਇਸ ਕਦਮ ਨੂੰ ਇੰਧਨ ਬਚਤ ਅਤੇ ਵਾਤਾਵਰਣ ਸੁਰੱਖਿਆ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਪਹਿਲਾਂ ਵੀ ਕਈ ਵਾਰ ਜਨਤਾ ਨੂੰ ਪੈਟਰੋਲ ਅਤੇ ਡੀਜ਼ਲ ਦੀ ਬਚਤ ਕਰਨ ਦੀ ਅਪੀਲ ਕਰ ਚੁੱਕੇ ਹਨ।

ਸਰਕਾਰੀ ਸਰੋਤਾਂ ਮੁਤਾਬਕ, ਸਰਕਾਰ ਵੱਲੋਂ ਇੰਧਨ ਦੀ ਬਚਤ ਲਈ ਇੱਕ ਵੱਡੀ ਮੁਹਿੰਮ ਦਾ ਹਿੱਸਾ ਹੈ। ਇਸ ਪਹਿਲ ਦਾ ਮਕਸਦ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਜੇਕਰ ਉੱਚ ਅਹੁਦਿਆਂ ‘ਤੇ ਬੈਠੇ ਲੋਕ ਵੀ ਸਾਦਗੀ ਅਪਣਾ ਸਕਦੇ ਹਨ ਤਾਂ ਆਮ ਜਨਤਾ ਵੀ ਛੋਟੇ-ਛੋਟੇ ਕਦਮਾਂ ਰਾਹੀਂ ਵੱਡਾ ਯੋਗਦਾਨ ਪਾ ਸਕਦੀ ਹੈ।

ਪ੍ਰਧਾਨ ਮੰਤਰੀ ਦੀ ਇਸ ਪਹਿਲ ਤੋਂ ਬਾਅਦ ਅਮਿਤ ਸ਼ਾਹ ਅਤੇ ਜਗਤ ਪ੍ਰਕਾਸ਼ ਨੱਡਾ ਨੇ ਵੀ ਆਪਣੇ ਕਾਫਲਿਆਂ ਵਿੱਚ ਵਾਹਨਾਂ ਦੀ ਗਿਣਤੀ ਘਟਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕੇਂਦਰੀ ਮੰਤਰੀ ਅਤੇ ਸਰਕਾਰੀ ਅਧਿਕਾਰੀ ਵੀ ਇਸ ਮੁਹਿੰਮ ਨਾਲ ਜੁੜ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version