HomePunjabਪ੍ਰੇਮ ਸਬੰਧਾਂ ਕਾਰਨ ਇੱਕ ਲੜਕੇ ਤੇ ਲੜਕੀ ਵੱਲੋਂ ਨਹਿਰ 'ਚ ਮਾਰੀ ਛਾਲ,...

ਪ੍ਰੇਮ ਸਬੰਧਾਂ ਕਾਰਨ ਇੱਕ ਲੜਕੇ ਤੇ ਲੜਕੀ ਵੱਲੋਂ ਨਹਿਰ ‘ਚ ਮਾਰੀ ਛਾਲ, ਲੜਕੀ ਦੀ ਮੌਕੇ ‘ਤੇ ਹੋਈ ਹੀ ਮੌਤ

ਦਸੂਹਾ : ਪ੍ਰੇਮ ਸਬੰਧਾਂ ਕਾਰਨ ਇੱਕ ਲੜਕੇ ਅਤੇ ਲੜਕੀ ਵੱਲੋਂ ਨਹਿਰ ਵਿੱਚ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੇ ਦੀ ਪਛਾਣ ਕਰਨ ਮਸੀਹ ਪੁੱਤਰ ਹਰਜਿੰਦਰ ਸਿੰਘ ਵਾਸੀ ਵਢਾਈਆਣਾ ਵਜੋਂ ਹੋਈ ਹੈ ਅਤੇ ਲੜਕੀ ਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਧਨੋਆ ਨੇ ਪ੍ਰੇਮ ਸਬੰਧਾਂ ਕਾਰਨ ਮੁਕੇਰੀਆਂ ਹਾਈਡਲ ਪ੍ਰੋਜੈਕਟ ਉੱਚੀ ਬਸੀ ਨਹਿਰ ਨੇੜੇ ਪਿੰਡ ਸਦਰਪੁਰ ‘ਚ ਨਹਿਰ ‘ਚ ਛਾਲ ਮਾਰ ਦਿੱਤੀ। ਮਾਮਲਾ ਨਹਿਰ ਕਿਨਾਰੇ ਖੜ੍ਹੇ ਕੁਝ ਮੁੰਡਿਆਂ ਨੇ ਤੁਰੰਤ ਉਨ੍ਹਾਂ ਨੂੰ ਬਾਹਰ ਕੱਢਿਆ। ਇਸ ਮੌਕੇ ਲੜਕੀ ਮਨਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲੜਕੇ ਕਰਨ ਮਸੀਹ ਨੂੰ ਗੰਭੀਰ ਹਾਲਤ ‘ਚ ਬਾਹਰ ਕੱਢ ਲਿਆ ਗਿਆ।

ਦੂਜੇ ਪਾਸੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਏ.ਐਸ.ਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਲੜਕੇ ਅਤੇ ਲੜਕੀ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਮਨਪ੍ਰੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਜਦਕਿ ਲੜਕੇ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਇਸ ਸਬੰਧੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments