ਗੁਰਦਾਸਪੁਰ: ਪਿੰਡ ਝੰਡੇ ਚੱਕ ਨੇੜੇ ਨੈਸ਼ਨਲ ਹਾਈਵੇਅ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਉੱਥੇ ਮੌਜੂਦ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਆਪਣੀ ਸੂਝ-ਬੂਝ ਨਾਲ ਅੱਗ ‘ਤੇ ਕਾਬੂ ਪਾ ਲਿਆ। ਲੋਕਾਂ ਵੱਲੋਂ ਤੁਰੰਤ ਕੀਤੀ ਗਈ ਮਦਦ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਜੀਜਾ ਦੇ ਪਿੰਡ ਖੋਜੇਪੁਰ ਗਏ ਹੋਏ ਸਨ। ਅੱਜ ਜਦੋਂ ਉਹ ਉੱਥੋਂ ਆਪਣੇ ਘਰ ਵਾਪਸ ਆ ਰਹੇ ਸਨ ਤਾਂ ਪਿੰਡ ਝੰਡੇ ਚੱਕ ਨੇੜੇ ਉਨ੍ਹਾਂ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ।
ਕਾਰ ਨੂੰ ਅੱਗ ਲੱਗੀ ਦੇਖ ਕੇ ਉਨ੍ਹਾਂ ਨੇ ਤੁਰੰਤ ਮਦਦ ਮੰਗੀ। ਇਸ ਦੌਰਾਨ ਆਸ-ਪਾਸ ਮੌਜੂਦ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਵਿੱਚ ਮਦਦ ਕੀਤੀ। ਲੋਕਾਂ ਦੀ ਸਮੇਂ ਸਿਰ ਕੀਤੀ ਗਈ ਮਦਦ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ।










