HomePunjabਜਲੰਧਰ ਅਮੋਨੀਆ ਗੈਸ ਲੀਕ ਮਾਮਲੇ 'ਚ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ

ਜਲੰਧਰ ਅਮੋਨੀਆ ਗੈਸ ਲੀਕ ਮਾਮਲੇ ‘ਚ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਕੀਤਾ ਦਰਜ

ਜਲੰਧਰ : ਲਾਡੋਵਾਲੀ ਰੋਡ (Ladovali Road) ‘ਤੇ ਸਥਿਤ ਨਿਊ ਦਸਮੇਸ਼ ਨਗਰ (New Dasmesh Nagar) ‘ਚ ਆਈਸ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ‘ਚ ਥਾਣਾ ਨਿਊ ਬਾਰਾਦਰੀ ਦੀ ਪੁਲਿਸ ਨੇ ਫੈਕਟਰੀ ਮਾਲਕ ਅਨਿਲ ਮਿੱਤਲ ਖ਼ਿਲਾਫ਼ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਅਤੇ ਲੋਕਾਂ ਦੀ ਜਾਨ ਨੂੰ ਖਤਰੇ ‘ਚ ਪਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਜਲੰਧਰ ਹਾਈਟਸ ਨਿਵਾਸੀ ਅਨਿਲ ਮਿੱਤਲ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਗ੍ਰਿਫ਼ਤਾਰੀ ਹੋਣ ‘ਤੇ ਉਸ ਨੂੰ ਥਾਣਾ ਪੱਧਰ ‘ਤੇ ਹੀ ਜ਼ਮਾਨਤ ਮਿਲ ਜਾਵੇਗੀ।

ਥਾਣਾ ਸਿਟੀ ਨਵੀਂ ਬਾਰਾਦਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਐਫ.ਆਈ.ਆਰ ਰਣਜੀਤ ਸਿੰਘ ਵਾਸੀ ਨਿਊ ਦਸਮੇਸ਼ ਨਗਰ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨਿਲ ਮਿੱਤਲ ਖ਼ਿਲਾਫ਼ ਧਾਰਾ 278, 284, 336 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਦੀ ਗ੍ਰਿਫ਼ਤਾਰੀ ਦਿਖਾਈ ਜਾਵੇਗੀ, ਜਦੋਂਕਿ ਫੈਕਟਰੀ ਨੂੰ ਰਿਹਾਇਸ਼ੀ ਖੇਤਰ ਤੋਂ ਸ਼ਿਫਟ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਜਾਵੇਗਾ।

ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਸ਼ਾਮ ਨਿਊ ਦਸਮੇਸ਼ ਨਗਰ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ ਸੀ। ਉਕਤ ਇਲਾਕੇ ‘ਚ ਸਥਿਤ ਆਈਸ ਫੈਕਟਰੀ ਜਗਦੰਬੇ ਕੋਲਡ ਸਟੋਰ ਤੋਂ ਗੈਸ ਲੀਕ ਹੋਈ। ਗੈਸ ਲੀਕ ਹੋਣ ਕਾਰਨ ਦਹਿਸ਼ਤ ‘ਚ ਆਏ ਲੋਕ ਆਪਣੇ ਪਰਿਵਾਰਾਂ ਨੂੰ ਦੂਰ ਦੂਰ ਤੱਕ ਵਾਹਨਾਂ ‘ਚ ਬਿਠਾ ਕੇ ਲੈ ਗਏ, ਜਦਕਿ ਕੁਝ ਲੋਕ ਗੈਸ ਦੀ ਲਪੇਟ ‘ਚ ਆ ਗਏ, ਜਿਸ ਕਾਰਨ ਲੋਕਾਂ ਨੇ ਉਲਟੀਆਂ ਦੀ ਸ਼ਿਕਾਇਤ ਵੀ ਕੀਤੀ। ਮੌਕੇ ‘ਤੇ ਫਾਇਰ ਬ੍ਰਿਗੇਡ ਵਿਭਾਗ ਅਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਵੀ ਪਹੁੰਚ ਗਈ ਸੀ। ਹਾਲਾਂਕਿ ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਉਕਤ ਗੈਸ ਸੀਵਰੇਜ ਦੀ ਹੈ ਪਰ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਫੈਕਟਰੀ ਵਿੱਚੋਂ ਪਹਿਲਾਂ ਵੀ ਗੈਸ ਲੀਕ ਹੋਈ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments