ਮੋਗਾ : ਮੋਗਾ ਦੇ ਮਹਾਂਵੀਰ ਨਗਰ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀ ਵੱਲੋਂ ਇੱਕ ਨੌਜ਼ਵਾਨ ‘ਤੇ ਚਾਰ ਤੋਂ ਪੰਜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਕੁਮਾਰ ਉਰਫ਼ ਐਸ.ਕੇ., ਉਮਰ ਲਗਭਗ 25 ਸਾਲ, ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ ਕਿ ਇੱਕ ਅਣਪਛਾਤਾ ਨੌਜ਼ਵਾਨ ਮੋਟਰਸਾਈਕਲ ‘ਤੇ ਆਇਆ ਅਤੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਸ ਤੋਂ ਬਾਅਦ ਉਸਦੇ ਸਾਥੀ ਉਸਨੂੰ ਸਿਵਲ ਹਸਪਤਾਲ ਮੋਗਾ ਲੈ ਆਏ ਅਤੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਵੀ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲ ਗਈ ਹੈ ਅਤੇ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਦੋਸਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਘਰ ਦੇ ਬਾਹਰ ਬੈਠਾ ਸੀ ਤਾਂ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਵਿੱਚੋਂ ਦੋ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ।
